Follow us

13/02/2025 6:25 pm

Search
Close this search box.
Home » News In Punjabi » ਚੰਡੀਗੜ੍ਹ » Garbage problem: ਕੂੜੇ ਦੇ ਮਸਲੇ ਦਾ ਹੱਲ ਨਾ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਗਮਡਾ ਤੇ ਨਗਰ ਨਿਗਮ ਅਧਿਕਾਰੀਆਂ ਦੀ ਸਖਤ ਨਿਖੇਧੀ

Garbage problem: ਕੂੜੇ ਦੇ ਮਸਲੇ ਦਾ ਹੱਲ ਨਾ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਗਮਡਾ ਤੇ ਨਗਰ ਨਿਗਮ ਅਧਿਕਾਰੀਆਂ ਦੀ ਸਖਤ ਨਿਖੇਧੀ

Garbage problem: ਮੁੱਖ ਮੰਤਰੀ ਤੋਂ ਕੀਤੀ ਮੰਗ : ਜਿੰਮੇਵਾਰ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਖਿਲਾਫ ਕੀਤੀ ਜਾਵੇ ਸਖਤ ਕਾਰਵਾਈ

ਮੋਹਾਲੀ ਨਗਰ ਨਿਗਮ ਦੀ ਸੱਤਾ ਤੇ ਕਾਬਜ ਕਾਂਗਰਸੀਆਂ ਅਤੇ ਆਪ ਆਗੂਆਂ ਦੀ ਵੀ ਕੀਤੀ ਨਿਖੇਧੀ

ਕੂੜੇ ਕਾਰਨ ਬਿਮਾਰੀਆਂ ਫੈਲੀਆਂ ਤਾਂ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ ਜ਼ਿੰਮੇਵਾਰ : ਪਰਵਿੰਦਰ ਸਿੰਘ ਸੋਹਾਣਾ

GARBAGE PROBLEM: ਮੋਹਾਲੀ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਮੋਹਾਲੀ ਵਿੱਚ ਕੂੜੇ ਦੇ ਪ੍ਰਬੰਧ ਵਿੱਚ ਫੈਲੀ ਬਦਹਾਲੀ ਅਤੇ ਲਾਪਰਵਾਹੀ ਨੂੰ ਲੈ ਕੇ ਮੋਹਾਲੀ ਨਗਰ ਨਿਗਮ ਅਤੇ ਗਮਾਡਾ ਦੋਹਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦੋਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੋਹਾਲੀ ਨਗਰ ਨਿਗਮ ਦੀ ਸੱਤਾ ਤੇ ਕਾਬਜ਼ ਨੁਮਾਇੰਦਿਆਂ ਦੀ ਲਾਪਰਵਾਹੀ ਦਾ ਖਮਿਆਜਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਮੋਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣ ਉੱਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਪੂਰੇ ਸ਼ਹਿਰ ਵਿੱਚ ਕੂੜੇ ਨਾਲ ਭਰੀਆਂ ਟਰਾਲੀਆਂ ਖੜੀਆਂ ਹਨ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਆਉਂਦੇ ਸਮੇਂ ਵਿੱਚ ਮੋਹਾਲੀ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਹਨਾਂ ਕਿਹਾ ਕਿ ਸ਼ਹਿਰ ਵਸਣ ਦੇ ਨਾਲ ਹੀ ਡੰਪਿੰਗ ਗਰਾਊਂਡ ਦੀ ਪਲਾਨਿੰਗ ਵੀ ਹੋਣੀ ਚਾਹੀਦੀ ਹੈ ਜੋ ਕਿ ਬੁਨਿਆਦੀ ਢਾਂਚੇ ਦਾ ਮਹੱਤਵਪੂਰਨ ਹਿੱਸਾ ਹੈ। ਪਰ ਗਮਾਡਾ ਦਾ ਮਕਸਦ ਮੋਹਾਲੀ ਦੀ ਮਹਿੰਗੀ ਪ੍ਰਾਪਰਟੀ ਨੂੰ ਵੇਚ ਕੇ ਸਰਕਾਰ ਦਾ ਘਰ ਭਰਨ ਤੱਕ ਰਹਿ ਗਿਆ ਹੈ‌।

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ ਥਾਂ ਕੂੜੇ ਦੇ ਢੇਰ ਲੱਗੇ ਹਨ ਅਤੇ ਬਰਸਾਤ ਪੈਣ ਨਾਲ ਇਸ ਕੂੜੇ ਦੇ ਸੜਨ ਨਾਲ ਮਹਾਲੀ ਵਿੱਚ ਬਿਮਾਰੀਆਂ ਫੈਲ ਸਕਦੀਆਂ ਹਨ। ਉਹਨਾਂ ਕਿਹਾ ਕਿ ਅਜਿਹਾ ਹੋਣ ਦੀ ਸੂਰਤ ਵਿੱਚ ਸਾਰੀ ਜਿੰਮੇਵਾਰੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

ਉਹਨਾਂ ਮੋਹਾਲੀ ਨਗਰ ਨਿਗਮ ਦੀ ਸੱਤਾ ਤੇ ਕਾਬਜ਼ ਕਾਂਗਰਸ ਪਾਰਟੀ ਦੇ ਨੁਮਾਇੰਦਆਂ ਅਤੇ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਮੋਹਾਲੀ ਨਗਰ ਨਿਗਮ ਦੇ ਕੌਂਸਲਰਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਹਾਲੀ ਵਾਸੀਆਂ ਨੇ ਇਹਨਾਂ ਨੁਮਾਇੰਦਿਆਂ ਨੂੰ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਚੁਣਿਆ ਪਰ ਇਹਨਾਂ ਨੁਮਾਇੰਦਿਆਂ ਨੇ ਅੱਜ ਸ਼ਹਿਰ ਦਾ ਬੇੜਾ ਗਰ ਕਰਕੇ ਰੱਖ ਦਿੱਤਾ ਹੈ।

ਉਹਨਾਂ ਕਿਹਾ ਕਿ ਬੀਤੇ ਕੱਲ ਕਾਰਜਕਾਰੀ ਮੇਅਰ ਅਮਰੀਕ ਸਿੰਘ ਸੋਮਲ ਦੀ ਅਗਵਾਈ ਹੇਠ ਕੋਈ ਮੀਟਿੰਗ ਵਿੱਚ ਸਾਰਾ ਕਸੂਰ ਸ਼ਹਿਰ ਵਾਸੀਆਂ ਦਾ ਹੀ ਕੱਢ ਦਿੱਤਾ ਗਿਆ ਹੈ ਅਤੇ ਕੂੜੇ ਦੀ ਸੈਗਰੀਗੇਸ਼ਨ ਨਾ ਕਰਨ ਤੇ ਉਹਨਾਂ ਉੱਤੇ ਜੁਰਮਾਨਾ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਸ਼ਹਿਰ ਦੇ ਬਹੁਤ ਗਿਣਤੀ ਵਸਨੀਕਾਂ ਨੂੰ ਨਗਰ ਨਿਗਮ ਨੇ ਕੂੜੇ ਦੇ ਸੈਗਰੀਗੇਸ਼ਨ ਬਾਰੇ ਕੋਈ ਜਾਣਕਾਰੀ ਹੀ ਨਹੀਂ ਦਿੱਤੀ ਹੋਈ ਤਾਂ ਹੁਣ ਅਚਾਨਕ ਉਹਨਾਂ ਉੱਤੇ ਜ਼ੁਰਮਾਨਾ ਲਗਾਉਣ ਦੀ ਗੱਲ ਕਰਨਾ ਲੋਕਾਂ ਨਾਲ ਧੱਕਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਮੋਹਾਲੀ ਵਿੱਚ 100 ਫੀਸਦੀ ਸੈਗਰੀਗੇਸ਼ਨ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਇਸ ਕੂੜੇ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ।

ਉਹਨਾਂ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਆਗੂ ਅਤੇ ਆਪ ਦੇ ਕੌਂਸਲਰ ਪੰਜਾਬ ਵਿੱਚ ਸੱਤਾ ਭੋਗ ਰਹੇ ਹਨ ਪਰ ਮੋਹਾਲੀ ਦੀ ਇਸ ਵੱਡੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਵੱਲੋਂ ਵੀ ਕੁਝ ਨਹੀਂ ਕੀਤਾ ਗਿਆ ਜਦੋਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਗਮਾਡਾ ਦੇ ਚੇਅਰਮੈਨ ਹਨ। ਉਹਨਾਂ ਕਿਹਾ ਕਿ ਗਮਾਡਾ ਨੇ ਧੜਾ ਧੜ ਨਵੇਂ ਸੈਕਟਰ ਖੁਦ ਵੀ ਵਸਾਏ ਹਨ ਅਤੇ ਕੋਲੋਨਾਈਜ਼ਰਾਂ ਰਾਹੀਂ ਵੀ ਵਸਾਏ ਗਏ ਹਨ ਜਿਨ੍ਹਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਰਹਿ ਰਹੇ ਹਨ ਪਰ ਇਹਨਾਂ ਦਾ ਕੂੜਾ ਵੀ ਮੋਹਾਲੀ ਦੇ ਡੰਪਿੰਗ ਗਰਾਊਂਡ ਵਿੱਚ ਹੀ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਸਮੱਸਿਆ ਵਿੱਚ ਹੋਰ ਵੀ ਵਾਧਾ ਹੋਇਆ ਹੈ।

ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਫੌਰੀ ਤੌਰ ਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਦਿਖਾਉਂਦੇ ਹੋਏ ਗਮਾਡਾ ਅਧਿਕਾਰੀਆਂ ਨੂੰ ਫੌਰੀ ਤੌਰ ਤੇ ਮੋਹਾਲੀ ਵਿੱਚ ਨਵੀਂ ਟੈਕਨੋਲੋਜੀ ਨਾਲ ਲੈਸ ਡੰਪਿੰਗ ਗਰਾਊਂਡ ਬਣਾਉਣ ਦੀਆਂ ਸਖਤ ਹਦਾਇਤਾਂ ਕਰਨ ਅਤੇ ਮੋਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਕਰਕੇ ਇਹ ਮਸਲਾ ਇੰਨਾ ਵੱਡਾ ਬਣ ਗਿਆ ਹੈ।

ਉਹਨਾਂ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਕਾ ਜੈਨ ਤੋਂ ਵੀ ਮੰਗ ਕੀਤੀ ਕਿ ਇਸ ਮਸਲੇ ਉੱਤੇ ਫੌਰੀ ਤੌਰ ਤੇ ਕਾਰਵਾਈ ਕਰਨ ਅਤੇ ਇਹਨਾਂ ਦੋਹਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਹੱਲ ਕੱਢਿਆ ਜਾਵੇ।

dawn punjab
Author: dawn punjab

Leave a Comment

RELATED LATEST NEWS