ਮੁਹਾਲੀ:
ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਹਰਜੀਤ ਸਿੰਘ ਸਿੱਧੂ, ਹਰਪਿੰਦਰ ਸਿੰਘ, ਅਮਨਪ੍ਰੀਤ ਸਿੰਘ, ਗੁਰਜੀਤ ਸਿੰਘ ਪਰਦੀਪ ਸਿੰਘ ਰੰਧਾਵਾ, ਕਪਿਲ ਦੇਵ, ਸਰਿੰਦਰ ਕੁਮਾਰ, ਦਿਲਬਾਰਾ ਸਿੰਘ, ਸਦੇਸ ਕਮਲ ਨੇ ਅਤੇ ਜਸਬੀਰ ਸਿੰਘ ਗੜਾਂਗ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਜਨਰਲ ਕੈਟਾਗਰੀ ਦੇ ਮੰਤਰੀਆਂ ਅਤੇ ਵਿਧਾਇਕਾਂ ਤੋ ਮੰਗ ਕੀਤੀ ਕਿ ਕਮਿਸ਼ਨ ਫਾਰ ਜਨਰਲ ਕੈਟਾਗਰੀ ਦਾ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਦੀਆਂ ਨਿਯੁਕਤੀ ਕਰ ਕੇ ਦਫਤਰੀ ਅਮਲਾ ਤਾਇਨਾਤ ਕਰਵਾਉਣ ਲਈ ਯਤਨ ਕਰਨ ਤਾਂ ਕਿ ਜਨਰਲ ਵਰਗ ਦੇ ਲੋਕਾਂ ਦੀ ਚਿਰੋਕਣੀ ਮੰਗ ਪੁਰੀ ਹੋ ਸਕੇ।
ਸੁਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਲੱਗ-ਭੱਗ ਦੋ ਸਾਲ ਪਹਿਲਾ ਕਾਂਗਰਸ ਸਰਕਾਰ ਵੱਲੋਂ ਕਮਿਸ਼ਨ ਫਾਰ ਜਨਰਲ ਕੈਟਾਗਰੀ ਦੀ ਸਥਾਪਨਾ ਕੀਤੀ ਗਈ ਸੀ, ਜਿਸ ਦਾ ਚੇਅਰਮੈਨ ਨਵਜੋਤ ਦਹੀਆ ਨੂੰ ਲਾਇਆ ਗਿਆ ਸੀ।
ਨਕੋਦਰ ਤੋਂ ਵਿਧਾਇਕ ਜੀ ਚੋਣ ਲੜਨ ਕਰਕੇ ਨਵਜੋਤ ਦਹੀਆ ਨੇ ਅਸਤੀਫਾ ਦੇ ਦਿੱਤਾ ਸੀ। ਪਰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਜਨਰਲ ਵਰਗ ਦੇ ਕਮਿਸ਼ਨ ਦਾ ਚੇਅਰਮੈਨ ਨਹੀਂ ਲਾਇਆ ਜਨਰਲ ਵਰਗ ਦੇ ਵੋਟਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਪੂਰਨ ਤੌਰ ਤੇ ਜਨਰਲ ਕੈਟਾਗਰੀ ਕਮਿਸ਼ਨ ਨੂੰ ਚਾਲੂ ਨਾ ਕੀਤਾ ਗਿਆ ਤਾਂ ਜਰਨਲ ਵਰਗ ਦੇ ਲੋਕ ਆਪ ਪਾਰਟੀ ਦੇ ਉਮੀਦਵਾਰਾ ਦਾ ਡਟ ਕੇ ਵਿਰੋਧ ਕਰਨ ਲਈ ਮਜ਼ਬੂਰ ਹੋਣਗੇ।
ਫੈਡਰੇਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਜਨਰਲ ਵਰਗ ਦੇ ਮੰਤਰੀਆਂ ਅਤੇ ਜਰਨਲ ਵਰਗ ਦੇ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਜਨਰਲ ਕੈਟਾਗਰੀ ਦੇ ਲੋਕਾਂ ਲਈ ਬਣੇ ਕਮਿਸ਼ਨ ਨੂੰ ਚਾਲੂ ਕਰਵਾਉਣ ਲਈ ਬਣਦੀ ਚਾਰਾਜੋਈ ਕਰਨ ਤਾਂ ਜੋ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਜਨਰਲ ਵਰਗ ਦੇ ਲੋਕਾਂ ਦੇ ਵਿਰੋਧ ਦਾ ਕਰਨਾ ਪਵੇ ਅਤੇ ਨੂੰ ਇਨਸਾਫ ਮਿਲ ਸਕੇ।