Follow us

28/12/2024 6:54 am

Search
Close this search box.
Home » News In Punjabi » ਚੰਡੀਗੜ੍ਹ » <a href="https://dawnpunjab.com/god-cannot-be-anyones-monopoly-sindhvan-termed-the-politicization-of-the-holy-establishment-of-shri-ram-as-unfortunate/" title="ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ“>ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ।

ਸ. ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’  ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ ।

ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।

dawn punjab
Author: dawn punjab

Leave a Comment

RELATED LATEST NEWS

Top Headlines

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ: ਰਵਨੀਤ ਸਿੰਘ ਕੇਂਦਰੀ ਰੇਲ ਰਾਜ ਮੰਤਰੀ ਫੂਡ ਪ੍ਰੋਸੈਸਿੰਗ

Live Cricket

Rashifal