Follow us

07/10/2024 2:49 am

Search
Close this search box.
Home » News In Punjabi » ਚੰਡੀਗੜ੍ਹ » ਬੁਰਾਈ ‘ਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ

ਬੁਰਾਈ ‘ਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ

ਸੈਕਟਰ-70 ਵਿੱਚ ਕਰਵਾਏ ਦੁਸਹਿਰਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ

ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਚੰਗਿਆਈ ਦੀ ਹਮੇਸ਼ਾ ਬੁਰਾਈ ‘ਤੇ ਜਿੱਤ ਹੁੰਦੀ ਹੈ ਅਤੇ ਦੁਸਹਿਰੇ ਦਾ ਤਿਉਹਾਰ ਇਸੇ ਸੱਚਾਈ ਦਾ ਪ੍ਰਤੀਕ ਹੈ।  ਉਹ ਅੱਜ ਸਥਾਨਕ ਸੈਕਟਰ-70 ਵਿੱਚ ਕਰਵਾਏ ਗਏ ਦੁਸਹਿਰਾ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਬੁਰਾਈ ਭਾਵੇਂ ਕਿੰਨੀ ਵੀ ਤਾਕਤਵਰ ਕਿਉਂ ਨਾ ਹੋਵੇ, ਉਸ ਦਾ ਅੰਤ ਨਿਸ਼ਚਿਤ ਹੈ ਅਤੇ ਚੰਗਿਆਈ ਦੀ ਜਿੱਤ ਯਕੀਨੀ ਹੈ।  ਦੁਸਹਿਰੇ ਦਾ ਤਿਉਹਾਰ ਸਾਨੂੰ ਸਮਾਜਿਕ ਬੁਰਾਈਆਂ ਵਿਰੁੱਧ ਇਕਜੁੱਟ ਹੋ ਕੇ ਇਨ੍ਹਾਂ ਨੂੰ ਹਰਾਉਣ ਦੀ ਪ੍ਰੇਰਨਾ ਦਿੰਦਾ ਹੈ।  ਉਨ੍ਹਾਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ।

ਜਿੱਥੇ ਹੋਰਨਾਂ ਤੋਂ ਇਲਾਵਾ, ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਪਰਮਵੀਰ ਸਿੰਘ ਵੈਦਵਾਨ, ਪ੍ਰਧਾਨ ਜਤਿੰਦਰ ਬਾਂਸਲ, ਮੰਦਰ ਪ੍ਰਧਾਨ ਨਰਿੰਦਰ ਵਤਸ, ਜਸਪ੍ਰੀਤ ਸਿੰਘ ਗਿੱਲ ਪ੍ਰਧਾਨ ਸ਼ਹਿਰੀ ਕਾਂਗਰਸ ਮੋਹਾਲੀ, ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ, ਪ੍ਰਮੋਦ ਮਿੱਤਰਾ ਐਮ.ਸੀ. ਆਦਿ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal