Follow us

18/10/2024 4:54 pm

Search
Close this search box.
Home » News In Punjabi » ਚੰਡੀਗੜ੍ਹ » ਸਰਕਾਰ ਤੁਹਾਡੇ ਦੁਆਰ: ਮੋਹਾਲੀ ਦੇ ਪਿੰਡ ਗੀਗੇ ਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡ ਨੰ: 45, 47, 48, 49, 50 ਵਿਚ ਲਾਏ ਕੈਂਪ

ਸਰਕਾਰ ਤੁਹਾਡੇ ਦੁਆਰ: ਮੋਹਾਲੀ ਦੇ ਪਿੰਡ ਗੀਗੇ ਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡ ਨੰ: 45, 47, 48, 49, 50 ਵਿਚ ਲਾਏ ਕੈਂਪ

 

 ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਦੇ ਪਿੰਡ  ਗੀਗੇਮਾਜਰਾ, ਮੀਡੇ ਮਾਜਰਾ, ਨੁਗਿਆਰੀ ਅਤੇ ਵਾਰਡ ਨੰ: 45, 47, 48, 49, 50  ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ ਉਹ ਕੈਂਪਾਂ ’ਚ ਆ ਕੇ ਕਰਵਾਉਣ।

 ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਮੋਹਾਲੀ ਬੱਸ ਅੱਡੇ ਉੱਤੇ ਦੁਬਾਰਾ ਲਗਾਇਆ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਡਿਪਟੀ ਮੇਅਰ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡਾ ਵੀ ਛੇਤੀ ਹੀ ਆਰੰਭ ਹੋਣ ਦੀ ਆਸ ਪ੍ਰਗਟਾਈ ਬਾਬਾ ਬੰਦਾ ਸਿੰਘ

Live Cricket

Rashifal