ਚੰਡੀਗੜ੍ਹ:
ਇਸ ਵਾਰ ਰਾਜਪਾਲ ਪੁਰੋਹਿਤ ਨੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਲੈਕੇ ਚਿੱਠੀ ਲਿਖੀ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਪੁਛਿਆ ਹੈ ਕਿ ਤੁਹਾਡੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਕੋਰਟ ਨੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਹੋਈ ਹੈ, ਫਿਲਹਾਲ ਉਨ੍ਹਾਂ ਨੂੰ ਹਾਈਕੋਰਟ ਤੋਂ ਸਟੇਅ ਨਹੀਂ ਮਿਲੀ ਹੈ। ਕੀ ਤੁਸੀਂ ਵਿਧਾਇਕ ਦੀ ਮੈਂਬਰਸ਼ਿਪ ਨੂੰ ਲੈ ਕੇ ਕੋਈ ਕਾਰਵਾਈ ਕਰ ਰਹੇ ਹੋ।
ਰਾਜਪਾਲ ਪੁਰੋਹਿਤ ਨੇ 26 ਜਨਵਰੀ ਨੂੰ ਅਮਨ ਅਰੋੜਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਤੇ ਵੀ ਸਵਾਲ ਚੁੱਕੇ ਹਨ ਅਤੇ ਦੋਸ਼ ਲਾਇਆ ਕਿ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਦਿਨ ‘ਤੇ ਦੇਸ਼ ਦੀ ਪ੍ਰਤੀਕਾਤਮਕ ਪ੍ਰਤੀਨਿਧਤਾ ਇੱਕ ਅਯੋਗ ਵਿਧਾਇਕ ਨੂੰ ਸੌਂਪਣ ਦੀ ਕਾਰਵਾਈ ਨਾ ਸਿਰਫ਼ ਕਾਨੂੰਨੀ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਢਾਹ ਲਗਾਉਂਦੀ ਹੈ,ਸਗੋਂ ਨੈਤਿਕ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੇ ਸਬੰਧ ਵਿੱਚ ਨਾਗਰਿਕਾਂ ਨੂੰ ਇੱਕ ਅਸ਼ਾਂਤ ਸੰਦੇਸ਼ ਵੀ ਦਿੰਦਾ ਹੈ।
ਇਹ ਇੱਕ ਗੰਭੀਰ ਮਾਮਲਾ ਹੈ ਜਿਸ ਵਿੱਚ ਭਾਰਤ ਦੀ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਨਾ ਕਰਨਾ ਸ਼ਾਮਲ ਹੈ।