ਮਿਤੀ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
ਐੱਸ.ਏ.ਐੱਸ. ਨਗਰ :
ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ, ਦੀਆਂ ਹਦਾਇਤਾਂ ਅਨੁਸਾਰ ਚੰਦਰਜੋਤੀ ਸਿੰਘ, ਉਪ ਮੰਡਲ ਮੈਜਿਸਟ੍ਰੇਟ-ਕਮ- ਰਿਵਾਇਜਿੰਗ ਅਥਾਰਿਟੀ ਅਫ਼ਸਰ ਵਲੋਂ ਅਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਕਰਨ ਸਬੰਧੀ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ-ਕਮ- ਰਿਵਾਇਜ਼ਿੰਗ ਅਥਾਰਿਟੀ ਅਫ਼ਸਰ ਨੇ ਦੱਸਿਆ ਕਿ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ। ਮਿਤੀ 15/11/2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਸ ਦੇ ਨਾਲ ਹੀ ਇਹ ਵੀ ਧਿਆਨ ਰਖਿਆ ਜਾਵੇ ਕਿ ਵੋਟ ਬਣਾਉਣ ਲਈ ਫਾਰਮ ਨੰ.1 ਭਰਿਆ ਜਾਵੇ ਅਤੇ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਫਾਰਮ ਨੰ:1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬ-ਸਾਈਟ sasnagar.gov.in ‘ਤੇ ਉਪਲੱਭਧ ਕਰਵਾ ਦਿੱਤਾ ਗਿਆ ਹੈ।
ਇਹ ਫਾਰਮ ਬਿਨੈਕਾਰ ਵੱਲੋਂ ਨਿੱਜੀ ਤੌਰ ‘ਤੇ ਹੀ ਜਮ੍ਹਾਂ ਕਰਵਾਏ ਜਾਣ। ਬੰਡਲਾਂ ਦੇ ਰੂਪ ਵਿੱਚ ਫਾਰਮ ਪ੍ਰਾਪਤ ਨਹੀਂ ਕੀਤੇ ਜਾਣਗੇ। ਉਹਨਾਂ ਵਲੋਂ ਫਾਰਮ ਨੰ.1 ਦਾ ਨਮੂਨਾ ਵੀ ਦਿੱਤਾ ਗਿਆ।
ਇਸ ਤੋਂ ਇਲਾਵਾ ਉਹਨਾਂ ਵਲੋਂ ਕਾਰਜਸਾਧਕ ਅਫ਼ਸਰ ਜ਼ੀਰਕਪੁਰ, ਮਿਊਂਸੀਪਲ ਕੌਂਸਲ ਅਫ਼ਸਰ ਅਤੇ ਨਾਇਬ ਤਹਿਸੀਲਦਾਰ, ਐਸ.ਏ.ਐਸ ਨਗਰ ਨੂੰ ਇਹ ਵੀ ਹਦਾਇਤ ਕੀਤੀ ਗਈ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਦੀ ਡਿਊਟੀ ਬੂਥ ਵਾਈਜ਼ ਲਗਾ ਕੇ ਉਹਨਾਂ ਦੀਆਂ ਸੂਚੀਆਂ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।