ਆਰ.ਡੀ.ਐਫ. ਮਿਲਣ ਤੇ ਪਿੰਡਾ ਦੀਆਂ ਸੜਕਾਂ ਦਾ ਕਰਾਂਗੇ ਨਿਰਮਾਣ- ਸ. ਹਰਚੰਦ ਸਿੰਘ ਬਰਸਟ
ਐਸ.ਏ.ਐਸ. ਨਗਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗੁਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾ ਦਾ ਵਿਕਾਸ ਜੋਰਾਂ ਨਾਲ ਹੋ ਰਿਹਾ ਹੈ। ਇਸੇ ਲੜੀ ਤਹਿਤ ਅੱਜ ਨੈਸ਼ਨਲ ਹਾਇਵੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਤੱਕ ਦੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਕੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਸ. ਹਰਚੰਦ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਲੋਕਾਂ ਨੂੰ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦੀਆਂ ਕਿਹਾ ਕਿ ਇਹ ਸਭ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਰਹਿਨੁਮਾਈ ਅਤੇ ਲੋਕਾਂ ਦੇ ਸਾਥ ਸਦਕਾ ਹੀ ਵਿਕਾਸ ਕਾਰਜ ਹੋ ਰਹੇ ਹਨ। ਇਸ ਰੋਡ ਦੇ ਬਣਨ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਆਸਾਨੀ ਹੋ ਜਾਵੇਗੀ, ਉੱਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਸਹੂਲਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਰਿਸ਼ਾਂ ਤੇ ਹੜ੍ਹਾਂ ਕਾਰਨ ਪੇਂਡੂ ਖੇਤਰਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰੋਕ ਕੇ ਪੰਜਾਬ ਦੇ ਪਿੰਡਾ ਦੇ ਵਿਕਾਸ ਨੂੰ ਠੱਪ ਕੀਤਾ ਗਿਆ ਹੈ, ਜੇਕਰ ਇਹ ਆਰ.ਡੀ.ਐਫ. ਜਾਰੀ ਹੋ ਜਾਵੇ ਤਾਂ ਪੰਜਾਬ ਦੇ ਪਿੰਡਾ ਦੀਆਂ ਲਗਭਗ 8880 ਕਿਮੀ. ਸੜਕਾ ਬਣ ਸਕਦੀਆਂ ਹਨ। ਪਰ ਇਸ ਸਭ ਦੇ ਬਾਵਜੂਦ ਮੰਡੀ ਬੋਰਡ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹੀਆਂ ਜਾ ਰਿਹਾ ਹੈ। ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਵਾਅਦਾ ਕੀਤਾ ਕਿ ਜਿਵੇਂ ਹੀ ਸਾਡੇ ਕੋਲ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਆਵੇਗਾ, ਪਹਿਲ ਦੇ ਆਧਾਰ ਤੇ ਸਾਰੀਆਂ ਸੜਕਾਂ ਨੂੰ ਨੇਪਰੇ ਚਾੜ੍ਹੀਆ ਜਾਵੇਗਾ ।
ਚੇਅਰਮੈਨ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਜਿੱਥੇ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਉਣ ਦੇ ਕਾਰਜ ਤੇ ਜੋਰ ਦਿੱਤਾ ਜਾ ਰਿਹਾ ਹੈ, ਉਥੇ ਹੀ ਮਾਰਕਿਟ ਕਮੇਟੀ ਬੰਗਾ ਵੱਲੋਂ ਕਾਰਨਿਵਲ ਲਗਵਾ ਕੇ ਆਫ਼ ਸੀਜ਼ਨ ਵਿੱਚ ਮੰਡੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰਨਾਂ ਮਾਰਕਿਟ ਕਮੇਟੀਆਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ, ਤਾਂ ਜੋ ਮੰਡੀ ਬੋਰਡ ਆਰਥਿਕ ਤੌਰ ਤੇ ਮਜਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਤੇ ਕਰਜ਼ਈ ਕੀਤਾ ਹੋਇਆ ਹੈ ਅਤੇ ਹਾਲ ਹੀ ਵਿੱਚ ਪਿਛਲੀਆਂ ਸਰਕਾਰ ਵੱਲੋਂ ਲਏ ਕਰਜੇ ਦੇ 1386 ਕਰੋੜ ਰੁਪਏ ਮੰਡੀ ਬੋਰਡ ਵੱਲੋਂ ਭਰੇ ਗਏ ਹਨ।
ਇਸ ਮੌਕੇ ਕੁਲਜੀਤ ਸਿੰਘ ਸਰਹਾਲ, ਵਾਇਸ ਚੇਅਰਮੈਨ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਨੇ ਸ. ਹਰਚੰਦ ਸਿੰਘ ਬਰਸਟ ਦਾ ਪਿੰਡ ਕਲੇਰਾਂ ਲਿੰਕ ਰੋਡ ਦਾ ਨੀਂਹ ਪੱਥਰ ਰੱਖਣ ਤੇ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬਾ ਹਰਜੋਤ ਕੌਰ ਲੋਹਟਿਆ, ਸ. ਗੁਰਦੀਪ ਸਿੰਘ ਇੰਜੀਨਿਅਰ-ਇਨ-ਚੀਫ਼ ਪੰਜਾਬ ਮੰਡੀ ਬੋਰਡ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨਿਅਰ, ਸ੍ਰੀ ਰੁਪਿੰਦਰ ਮਿਨਹਾਸ ਜਿਲ੍ਹਾ ਮੰਡੀ ਅਫਸਰ, ਵਰਿੰਦਰ ਕੁਮਾਰ ਸਕੱਤਰ, ਦਿਲਪ੍ਰੀਤ ਸਿੰਘ ਕਾਰਕਾਰੀ ਇੰਜੀਨਿਅਰ, ਸੰਦੀਪ ਜੱਸੀ ਐਸ.ਡੀ.ਓ., ਚਰਨਜੀਤ ਸਿੰਘ ਜੇਈ, ਪੋ. ਹਰਬੰਸ ਸਿੰਘ ਬੋਲਿਨਾ ਡਾਇਰੈਕਟਰ ਐਜੁਕੇਸ਼ਨ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ, ਕੁਲਵਿੰਦਰ ਸਿੰਘ ਢਾਹਾਂ, ਜਗਜੀਤ ਸਿੰਘ ਸੋਢੀ, ਗੁਰਦੀਪ ਸਿਂਘ ਢਾਹਾਂ, ਦਰਸ਼ਨ ਸਿਂਘ ਮਾਹਲ, ਸਤਨਾਮ ਸਿੰਘ ਲਾਦੀਆ, ਪ੍ਰਿੰਸੀਪਲ ਵਨਿਤਾ ਮੌਜੂਦ ਰਹੀਂ।