Follow us

06/10/2024 9:50 pm

Search
Close this search box.
Home » News In Punjabi » ਖੇਡ » ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮਾਰ ਚੁੱਕੇ ਨੇ ਮੱਲਾਂ

ਮੋਹਾਲੀ:

ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਇਸ ਮੌਕੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਹਨਾਂ ਨੇ ਵਿਭਾਗੀ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਜਿਹੜਾ ਇਤਿਹਾਸਕ ਉਪਰਾਲਾ ਕੀਤਾ ਹੈ, ਉਸ ਨਾਲ ਸੂਬੇ ਵਿੱਚ ਖੇਡਾਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ।

ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਖੇਡਾਂ ਸਬੰਧੀ ਬਹੁਤ ਵਧੀਆ ਢਾਂਚਾ ਮੌਜੂਦ ਹੈ, ਜਿਸ ਦਾ ਲਾਹਾ ਲੈ ਕੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਨ। ਇਸ ਮਕਸਦ ਦੀ ਪੂਰਤੀ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸ. ਹਰਪਿੰਦਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਦੀਆਂ ਸੇਵਾਵਾਂ ਬਾਖੂਬੀ ਨਿਭਾਅ ਚੁੱਕੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal