Follow us

22/01/2025 1:32 pm

Search
Close this search box.
Home » News In Punjabi » ਚੰਡੀਗੜ੍ਹ » ਸੰਸਦ ਵਿਚ ਸੰਵਿਧਾਨ ’ਤੇ ਹੋਈ ਬਹਿਸ ’ਚ ਬਾਬਾ ਸਾਹਿਬ B.R ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗੋ: ਹਰਸਿਮਰਤ ਕੌਰ ਬਾਦਲ

ਸੰਸਦ ਵਿਚ ਸੰਵਿਧਾਨ ’ਤੇ ਹੋਈ ਬਹਿਸ ’ਚ ਬਾਬਾ ਸਾਹਿਬ B.R ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗੋ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸੰਸਦ ਵਿਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗਣੀ ਚਾਹੀਦੀ ਹੈ।

ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੇਕਰ ਕੋਈ ਆਦਮੀ ਆਪਣੀ ਗਲਤੀ ਮੰਨ ਲਵੇ ਤਾਂ ਇਸ ਨਾਲ ਉਸਦਾ ਕੱਦ ਹੋਰ ਉੱਚਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਸੰਵਿਧਾਨ ਨਿਰਮਾਤਾ ਡਾ.ਬੀ ਆਰ ਅੰਬੇਡਕਰ ਦਾ ਨਾਂ ਸੰਸਦ ਵਿਚ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਰ ਕੇ ਲਿਆ ਗਿਆ। ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਦਾਅਵੇ ਦੇ ਉਲਟ ਗ੍ਰਹਿ ਮੰਤਰੀ ਦੇ ਬਿਆਨ ਨਾਲ ਸਮਾਜ ਦੇ ਦਬੇ ਕੁਚਲੇ ਲੋਕ ਜੋ ਡਾ. ਬੀ ਆਰ ਅੰਬੇਡਕਰ ਨੂੰ ਆਪਣੇ ਮੁਕਤੀ ਦਾਤਾ ਵਜੋਂ ਵੇਖਦੇ ਹਨ, ਉਹਨਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਹ ਬਾਬਾ ਸਾਹਿਬ ਨੂੰ ਅਜਿਹੀ ਸ਼ਖਸੀਅਤ ਮੰਨਦੇ ਹਨ ਜਿਹਨਾਂ ਨੇ ਉਹਨਾਂ ਨੂੰ ਸਮਾਜ ਵਿਚ ਸਮਾਨ ਅਧਿਕਾਰ ਦਿੱਤੇ ਜੋ ਕਈ ਸਦੀਆਂ ਤੋਂ ਉਹਨਾਂ ਨੂੰ ਨਹੀਂ ਮਿਲੇ ਸਨ।

ਸਰਦਾਰਨੀ ਬਾਦਲ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਨੂੰ ਸਤਿਕਾਰ ਵਜੋਂ ਬਾਬਾ ਸਾਹਿਬ ਕਿਹਾ ਜਾਂਦਾ ਹੈ ਤੇ ਉਹਨਾਂ ਨੂੰ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਹਿਣਾ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ ਵਿਚ ਸਰਵਉਚ ਅਹੁਦਿਆਂ ’ਤੇ ਬੈਠਣ ਵਾਲੇ ਲੋਕ ਬਾਬਾ ਸਾਹਿਬ ਨੂੰ ਕਿਵੇਂ ਵੇਖਦੇ ਹਨ। ਉਹਨਾਂ ਕਿਹਾ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਦੇ ਮਨਾਂ ਵਿਚ ਬਾਬਾ ਸਾਹਿਬ ਲਈ ਕੋਈ ਸਨਮਾਨ ਨਹੀਂ ਹੈ। ਉਹਨਾਂ ਕਿਹਾ ਕਿ ਇਸ ਲਈ ਸਾਡੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੰਢਾ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।

dawnpunjab
Author: dawnpunjab

Leave a Comment

RELATED LATEST NEWS

Top Headlines

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਵੱਲੋਂ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਅੱਜ 42ਵੇਂ ਦਿਨ ਸ਼ਹਿਰ ਵਾਸੀਆਂ ਨੇ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ ਕਰਕੇ

Live Cricket

Rashifal