18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਮੋਹਾਲੀ:
ਮੋਹਾਲੀ ਦੇ ਫੇਜ਼ 6 ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬਸ ਅੱਡੇ ਅਤੇ ਇਸਦੇ ਨਾਲ ਲੱਗਦੀ ਸੜਕ ਨੂੰ ਚਾਲੂ ਕਰਨ ਸੰਬੰਧੀ ਮੋਹਾਲੀ ਦੇ ਡਿਪਟੀ ਮੇਅਰ ਸ੍ਰ. ਕੁਲਜੀਤ ਸਿੰਘ ਬੇਦੀ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੇਸ ਦੀ ਸੁਣਵਾਈ ਕਰਦਿਆਂ ਮਾਣਯੋਗ ਚੀਫ ਜਸਟਿਸ ਸ਼ੀਲ ਨਾਗੂ ਦੀ ਅਦਾਲਤ ਨੇ ਗਮਾਡਾ ਅਤੇ ਨਗਰ ਨਿਗਮ ਸਮੇਤ ਸਾਰੀਆਂ ਧਿਰਾਂ ਨੂੰ ਅਗਲੀ ਸੁਣਵਾਈ ਮੌਕੇ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਮਾਮਲੇ ਦੀ ਅਗਲੀ ਸੁਣਵਾਈ ….
ਸੰਪਰਕ ਕਰਨ ਤੇ ਸ੍ਰ. ਬੇਦੀ ਦੇ ਵਕੀਲ ਰੰਜੀਵਨ ਸਿੰਘ ਨੇ ਦੱਸਿਆ ਕਿ ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਉਹਨਾਂ ਵਲੋਂ ਇਸ ਬਸ ਅੱਡੇ ਦੀ ਹਾਲਤ ਬਾਰੇ ਫੋਟੋਆਂ ਅਤੇ ਹੋਰ ਦਸਤਾਵੇਜ ਕੋਰਟ ਵਿੱਚ ਦਿੱਤੇ ਗਏ ਅਤੇ ਮਾਣਯੋਗ ਚੀਫ ਜਸਟਿਸ ਵਲੋਂ ਮਾਮਲੇ ਨੂੰ ਗੰਭੀਰ ਮੰਨਦਿਆਂ ਇਸਦੀ ਪੂਰੀ ਸੁਣਵਾਈ ਕਰਦਿਆਂ ਗਮਾਡਾ ਸਮੇਤ ਸਾਰੀਆਂ ਧਿਰਾਂ ਤੋਂ ਜਵਾਬ ਮੰਗਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਮੌਕੇ ਸੜਕ ਦੀ ਉਸਾਰੀ ਸੰਬੰਧੀ ਨਗਰ ਨਿਗਮ ਦੀ ਭੂਮਿਕਾ ਨੂੰ ਮੁੱਖ ਰੱਖਦਿਆਂ ਮਾਣਯੋਗ ਅਦਾਲਤ ਵਲੋਂ ਨਗਰ ਨਿਗਮ ਨੂੰ ਵੀ ਆਪਣਾ ਜਵਾਬ ਦੇਣ ਲਈ ਤਲਬ ਕੀਤਾ ਹੈ।