Follow us

26/07/2026 4:37 am

Search
Close this search box.
Home » News In Punjabi » ਕਾਰੋਬਾਰ » ਗੈਰ-ਕਾਨੂੰਨੀ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼

ਗੈਰ-ਕਾਨੂੰਨੀ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼

ਡੇਰਾਬੱਸੀ/ਐਸਏਐਸ ਨਗਰ :
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਡੇਰਾਬੱਸੀ ਸਬ ਡਵੀਜ਼ਨ ‘ਚ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟ ਦਾ ਪਰਦਾਫਾਸ਼ ਕੀਤਾ ਹੈ।
   

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਏ.ਐਸ.ਨਗਰ ਦੇ ਵਾਤਾਵਰਣ ਇੰਜੀਨੀਅਰ ਗੁਰਸ਼ਰਨ ਦਾਸ ਨੇ ਦੱਸਿਆ ਕਿ ਪੀ.ਪੀ.ਸੀ.ਬੀ ਦੀ ਟੀਮ ਵੱਲੋਂ ਕੀਤੀ ਗਈ ਅਚਨਚੇਤ ਜਾਂਚ ਦੌਰਾਨ ਡੇਰਾਬੱਸੀ ਦੇ ਭਗਵਾਨਪੁਰਾ ਇਲਾਕੇ ਵਿੱਚ ਇੱਕ ਗੈਰ-ਕਾਨੂੰਨੀ ਫੈਕਟਰੀ ਦਾ ਪਤਾ ਲੱਗਾ ਜੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਤਿਆਰ ਕਰ ਰਹੀ ਸੀ।


ਉਨ੍ਹਾਂ ਕਿਹਾ ਕਿ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ‘ਤੇ ਪਾਬੰਦੀ ਸਬੰਧੀ 2018 ਵਿੱਚ ਬਣਾਏ ਗਏ ਪੀ ਪੀ ਸੀ ਬੀ ਨਿਯਮਾਂ ਅਨੁਸਾਰ, ਹੈਂਡਲ ਤੋਂ ਬਿਨਾਂ ਪੈਕਿੰਗ ਸਮੱਗਰੀ ਨੂੰ ਛੱਡ ਕੇ ਰਾਜ ਵਿੱਚ ਕੈਰੀ ਬੈਗਾਂ ਦੀ ਵਰਤੋਂ ਅਤੇ ਨਿਰਮਾਣ ‘ਤੇ ਪੂਰਨ ਪਾਬੰਦੀ ਹੈ।


      ਅਰਸ਼ਦੀਪ ਸਿੰਘ ਐਸ.ਡੀ.ਓ., ਪੀ.ਪੀ.ਸੀ.ਬੀ ਨੇ ਦੱਸਿਆ ਕਿ ਚੈਕਿੰਗ ਦੌਰਾਨ 200 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਮਿਲਿਆ, ਜਿਸ ਨੂੰ ਜ਼ਬਤ ਕਰ ਲਿਆ ਗਿਆ।


      ਵਾਤਾਵਰਨ ਇੰਜਨੀਅਰ ਗੁਰਸ਼ਰਨ ਦਾਸ ਨੇ ਦੱਸਿਆ ਕਿ ਪੀ ਪੀ ਸੀ ਬੀ ਵੱਲੋਂ ਸਬੰਧਤ ਯੂਨਿਟ ਦੇ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal