ਸਰਕਾਰ ਦਾ ਵੱਡਾ ਕਦਮ, 30 ਨਵੰਬਰ ਤੱਕ ਆਯੁਸ਼ਮਾਨ ਕਾਰਡ ਬਣਾਉਣ ਵਾਲਿਆਂ ਲਈ ਅਹਿਮ ਐਲਾਨ
Chandigarh: ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।
ਸਟੇਟ ਹੈਲਥ ਏਜੰਸੀ ਪੰਜਾਬ ਵੱਲੋਂ 16 ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ
ਵਧੇਰੇ ਜਾਣਕਾਰੀ ਲਈ ਵੈਬਸਾਈਟ https://www.sha.punjab.gov.in/ ਉੱਪਰ ਪਹੁੰਚ ਕੀਤੀ ਜਾ ਸਕਦੀ ਹੈ। ਘਰ ਬੈਠੇ ਆਯੁਸ਼ਮਾਨ ਕਾਰਡ ਬਣਾਉਣ ਲਈ ‘ਆਯੂਸ਼ਮਾਨ ਐਪ’ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜ਼ਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in/ ’ਤੇ ਜਾ ਸਕਦੇ ਹਨ।