Follow us

27/12/2024 5:40 pm

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਦੇ ਅਹਿਮ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

ਮੋਹਾਲੀ ਦੇ ਅਹਿਮ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਹਨਾਂ ਨਿਯੁਕਤੀਆਂ ਲਈ ਕੀਤਾ ਧੰਨਵਾਦ

ਮੋਹਾਲੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਮੋਹਾਲੀ ਹਲਕੇ ਦੇ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਹਨਾਂ ਨਿਯੁਕਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਤਾਜ਼ਾ ਲਿਸਟ ਵਿੱਚ ਮੋਹਲੀ ਹਲਕੇ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਖਾਸੀ ਅਹਿਮੀਅਤ ਦਿੱਤੀ ਗਈ ਹੈ, ਜਿਸ ਲਈ ਉਹ ਪਾਰਟੀ ਦੇ ਸ਼ੁਕਰ ਗੁਜ਼ਾਰ ਹਨ।

ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਹਨਾਂ ਨਿਯੁਕਤੀਆਂ ਦੇ ਤਹਿਤ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ, ਪ੍ਰਦੀਪ ਸਿੰਘ ਭਾਰਜ, ਐਡਵੋਕੇਟ ਗਗਨਦੀਪ ਸਿੰਘ, ਜਸਬੀਰ ਸਿੰਘ ਭਾਗੋਮਾਜਰਾ,ਗੁਰਪ੍ਰਤਾਪ ਸਿੰਘ ,ਸੁਖਵਿੰਦਰ ਸਿੰਘ ਛਿੰਦੀ ਨੂੰ ਮੈਂਬਰ ਪੀਏਸੀ, ਸਤਿੰਦਰ ਸਿੰਘ ਗਿੱਲ ਨੂੰ ਬੁਲਾਰਾ ਤੇ ਸਲਾਹਕਾਰ ,ਰਣਜੀਤ ਸਿੰਘ ਮੌਲੀ ਬੈਦਵਾਨ, ਰਮਨਦੀਪ ਸਿੰਘ ਬਾਵਾ, ਨੂੰ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ ਮੋਹਾਲੀ, ਬਲਜੀਤ ਸਿੰਘ ਦੈੜੀ,ਤਰਸੇਮ ਸਿੰਘ ਗੰਧੋ ਨੂੰ ਜਨਰਲ ਕੌਂਸਲ ਦੇ ਮੈਂਬਰ ਬਣਾਇਆ ਗਿਆ ਹੈ।

ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਨਾਲ ਹੀ ਖਾਸ ਤੌਰ ਤੇ ਹਲਕਾ ਮੋਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਤਾਕਤਵਰ ਹੋਵੇਗਾ। ਉਹਨਾਂ ਕਿਹਾ ਕਿ ਇਹ ਸਾਰੇ ਹੀ ਸੂਝਵਾਨ ਆਗੂ ਲੋਕਾਂ ਵਿੱਚ ਭਾਰੀ ਸਮਰਥਨ ਰੱਖਦੇ ਹਨ ਤੇ ਪਾਰਟੀ ਵਿੱਚ ਇਹਨਾਂ ਆਗੂਆਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਹ ਆਗੂ ਭਲੀ ਭਾਂਤ ਨਿਭਾਉਣ ਦੇ ਸਮਰਥ ਹਨ। ਉਹਨਾਂ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਇਹਨਾਂ ਨਿਯੁਕਤੀਆਂ ਲਈ ਧੰਨਵਾਦ ਕੀਤਾ।

dawn punjab
Author: dawn punjab

Leave a Comment

RELATED LATEST NEWS

Top Headlines

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ: ਰਵਨੀਤ ਸਿੰਘ ਕੇਂਦਰੀ ਰੇਲ ਰਾਜ ਮੰਤਰੀ ਫੂਡ ਪ੍ਰੋਸੈਸਿੰਗ

Live Cricket

Rashifal