Follow us

26/07/2026 3:32 am

Search
Close this search box.
Home » News In Punjabi » ਮਨੋਰੰਜਨ » ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ: ਪੜ੍ਹੋ ਕਿ ਸਮਾਂ

ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ: ਪੜ੍ਹੋ ਕਿ ਸਮਾਂ

ਐਸ.ਏ.ਐਸ.ਨਗਰ :

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ,ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2023 / 01-01-2024 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਆਦਿ ਖੁੱਲੀਆਂ ਰਹਿੰਦੀਆਂ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal