Chandigarh: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢੇ ਜਾਣ ਨਾਲ ਦੋਹਾਂ ਦੇਸ਼ਾਂ ਦੇ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਤ ਹੋਵੇਗੀ।
ਉਹਨਾਂ ਬਰੈਂਪਟਨ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਹੈਰਾਨੀਜਨਕ ਤਰੀਕੇ ਨਾਲ ਭਾਰਤ ਤੇ ਕੈਨੇਡਾ ਵਿਚ ਲੱਖਾਂ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਰਹੀ ਹੈ। ਉਹ ਡਿਪਲੋਮੈਸੀ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕਰਕੇ ਅਜਿਹਾ ਕਰ ਰਹੇ ਹਨ।