District Records Wheat Arrival of Over 10,000 MT
ਕੁਰਾਲੀ ਅਤੇ ਲਾਲੜੂ ਮੰਡੀ ਵਿੱਚ ਲੇਬਰ ਅਤੇ ਕਾਰਟੇਜ ਦੀ ਸਮੱਸਿਆ ਹੱਲ ਹੋਈ
ਡੀ ਸੀ ਨੇ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : District Records Wheat Arrival of Over 10,000 MT
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 10588 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 10403 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹੁਣ ਤੱਕ ਖਰੀਦ ਪ੍ਰਬੰਧਾਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁਰਾਲੀ ਅਤੇ ਲਾਲੜੂ ਮੰਡੀਆਂ ਦੇ ਲੇਬਰ ਅਤੇ ਕਾਰਟੇਜ ਦੇ ਠੇਕੇ ਵੀ ਸਿਰੇ ਚੜ੍ਹ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਲਗਾਤਾਰ ਕੀਤੀ ਜਾ ਰਹੀ ਹੈ। ਹੁਣ ਤੱਕ 2519 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੀ ਲਾਜ਼ਮੀ ਸ਼ਰਤ ਅਨੁਸਾਰ 124 ਫੀਸਦੀ ਬਣਦੀ ਹੈ। ਇਸੇ ਤਰ੍ਹਾਂ ਖਰੀਦ ਕੀਤੇ ਅਨਾਜ ਦੀ 48 ਘੰਟਿਆਂ ਦੀ ਸ਼ਰਤ ਅਨੁਸਾਰ 15.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 140.9 ਫੀਸਦੀ ਬਣਦੀ ਹੈ।
ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਸਮੂਹ ਜ਼ਿਲ੍ਹਾ ਮੈਨੇਜਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਫੀਲਡ ਸਟਾਫ ਦੇ ਸੰਪਰਕ ਵਿੱਚ ਰਹਿਣ ਅਤੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਾ ਆਵੇ।