Follow us

12/03/2025 10:19 pm

Search
Close this search box.
Home » News In Punjabi » ਚੰਡੀਗੜ੍ਹ » ਲੋਕ ਸਭਾ ਚੋਣਾਂ 2024: ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਲੋਕ ਸਭਾ ਚੋਣਾਂ 2024: ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ

ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ

ਚੰਡੀਗੜ੍ਹ :

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ-2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਕਰਨ।

ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਿੰਗ ਦੌਰਾਨ ਸੁਰੱਖਿਆ ਡਿਊਟੀ ‘ਤੇ ਬਾਹਰੋਂ ਆਉਣ ਵਾਲੇ ਕੇਂਦਰੀ ਬਲਾਂ ਦੇ ਜਵਾਨਾਂ ਦੇ ਰਹਿਣ ਲਈ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਵੋਟਰਾਂ ਦੀ ਗਿਣਤੀ ਵਧਾਉਣ, ਵੈਬਕਾਸਟਿੰਗ ਦੇ ਪ੍ਰਬੰਧਾਂ ਅਤੇ ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਤਿਆਰੀਆਂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਡੀਸੀਜ਼, ਸੀਪੀਜ਼ ਅਤੇ ਐਸਐਸਪੀਜ਼ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਇਹ ਵੀ ਯਕੀਨ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਪਾਣੀ, ਲੋੜੀਂਦੇ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਪਹਿਲਾਂ ਹੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਡੀਸੀ ਮਾਲੇਰਕੋਟਲਾ ਦੀ ਇੱਕ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਐਪਲੀਕੇਸ਼ਨ ਤਿਆਰ ਕਰਨ ਲਈ ਸ਼ਲਾਘਾ ਕੀਤੀ ਗਈ, ਜਿਸ ਵਿੱਚ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਅਪਹਾਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨਾ ਅਤੇ ਆਪਣੇ ਬੀ.ਐਲ.ਓ. ਨੂੰ ਜਾਣਨਾ ਸ਼ਾਮਲ ਹੈ। 

ਚੋਣ ਕਮਿਸ਼ਨ ਦੀ ਟੀਮ ਨੇ 70% ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰਾਂ ਦੀ ਗਿਣਤੀ ਵਧਾਉਣ ਵਾਸਤੇ ਟਰਨਆਊਟ ਇੰਪਲੀਮੈਨਟੇਸ਼ਨ ਪਲਾਨ ਸਮੇਤ ਤਿੰਨ ਕਿਤਾਬਾਂ,  ਸੂਬਾ ਅਤੇ ਜ਼ਿਲ੍ਹਾ ਪ੍ਰੋਫਾਈਲ ਦੇ ਨਾਲ ਵੋਟਿੰਗ ਦੀ ਤਿਆਰੀ ਬਾਰੇ ਹੈਂਡਬੁੱਕ ਅਤੇ ਚੋਣਾਂ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਬੁੱਕਲੈਟ ਵੀ ਰਿਲੀਜ਼ ਕੀਤੀ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal