ਪਵਨ ਬਾਂਸਲ ਦੀ ਚੋਣ ਕਮਿਸ਼ਨ ਨੂੰ ਅਪੀਲ, ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕੀਤਾ ਜਾਵੇ
ਚੰਡੀਗੜ੍ਹ :
ਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਭਾਜਪਾ ਚੋਣ ਜ਼ਾਬਤੇ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਨੂੰ ਮੋਦੀ ਦੇ ਨਾਮ ਦੀ ਵਰਤੋਂ ਕਰਨ ਲਈ ਮਜਬੂਰ ਕਰ ਰਹੀ ਹੈ ਅਤੇ ਨੇਮ ਪਲੇਟਾਂ ਲਗਵਾ ਰਹੀ ਹੈ।
ਬਾਂਸਲ ਨੇ ਕਿਹਾ ਕਿ ਭਾਜਪਾ ਦੀ ‘ਹਰ ਹਰ ਮੋਦੀ ਘਰ ਘਰ ਮੋਦੀ’ ਮੁਹਿੰਮ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ, ਜਿਸ ਦੀਆਂ ਸ਼ਿਕਾਇਤਾਂ ਲਗਾਤਾਰ ਚੋਣ ਕਮਿਸ਼ਨ ਕੋਲ ਪਹੁੰਚ ਰਹੀਆਂ ਹਨ ਪਰ ਇਸ ਦੇ ਬਾਵਜੂਦ ਇਹ ਉਲੰਘਣਾ ਜਾਰੀ ਹੈ।
ਪਵਨ ਬਾਂਸਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਭਾਜਪਾ ਦੀਆਂ ਇਨ੍ਹਾਂ ਲੋਕਤੰਤਰ ਵਿਰੋਧੀ ਗਤੀਵਿਧੀਆਂ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ, ਤਾਂ ਜੋ ਇਹ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ ਅਤੇ ਦੇਸ਼ ਦੇ ਲੋਕਤੰਤਰ ‘ਤੇ ਲੋਕਾਂ ਦਾ ਭਰੋਸਾ ਬਰਕਰਾਰ ਰਹੇ |