Follow us

26/07/2026 5:58 am

Search
Close this search box.
Home » News In Punjabi » ਭਾਰਤ » ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਤੋਂ ਮਿਲੀ ਪੈਰੋਲ

ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਤੋਂ ਮਿਲੀ ਪੈਰੋਲ

ਚੰਡੀਗੜ੍ਹ: ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਤੋਂ ਮਿਲੀ ਪੈਰੋਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ (Beant Singh Assassination) ਦੇ ਦੋਸ਼ੀ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ।

ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ ‘ਚ ਉਸਦੇ ਭਰਾ ਦੀ ਮੌਤ ਹੋਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।

ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ ‘ਚ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।

ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal