Follow us

18/04/2026 6:43 pm

Search
Close this search box.
Home » News In Punjabi » ਚੰਡੀਗੜ੍ਹ » ਮੁਕਤ ਵਪਾਰ ਸਮਝੌਤੇ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝਾ ਧਰਨਾ, ਮੋਦੀ-ਟਰੰਪ-ਮਾਨ ਦੇ ਪੁਤਲੇ ਸਾੜੇ

ਮੁਕਤ ਵਪਾਰ ਸਮਝੌਤੇ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝਾ ਧਰਨਾ, ਮੋਦੀ-ਟਰੰਪ-ਮਾਨ ਦੇ ਪੁਤਲੇ ਸਾੜੇ

ਮੁਕਤ ਵਪਾਰ ਸਮਝੌਤੇ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝਾ ਧਰਨਾ, ਮੋਦੀ-ਟਰੰਪ-ਮਾਨ ਦੇ ਪੁਤਲੇ ਸਾੜੇ

DPB, Mohali, 12 ਫਰਵਰੀ :

ਟਰੇਡ ਜੱਥੇਬੰਦੀਆਂ, SKM ਐਸ.ਕੇ.ਐਮ. ਪੰਜਾਬ, ਮਜ਼ਦੂਰ, ਉਦਯੋਗਿਕ ਅਤੇ ਵਿਦਿਆਰਥੀ ਜੱਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਬਿਜਲੀ ਬੋਰਡ ਫੇਜ਼-1 ਕੰਪਲੈਕਸ ਵਿੱਚ ਮੁਕਤ ਵਪਾਰ ਸਮਝੌਤੇ ਅਤੇ ਕੇਂਦਰ-ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਸਾੜ ਕੇ ਰੋਸ ਜਤਾਇਆ।

ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ, “ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਨਾਲ ਕਿਰਤੀ ਵਰਗ ਦਾ ਗਲਾ ਘੁੱਟਿਆ ਜਾ ਰਿਹਾ ਹੈ। ਅਮਰੀਕਾ ਨਾਲ ਕੀਤਾ ਮੁਕਤ ਵਪਾਰ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਨੁਕਸਾਨਦਾਇਕ ਸਾਬਤ ਹੋਵੇਗਾ।” ਉਨ੍ਹਾਂ ਦੋਸ਼ ਲਾਇਆ ਕਿ ਪਬਲਿਕ ਅਦਾਰਿਆਂ ਦਾ ਨਿੱਜੀਕਰਨ, ਬਿਜਲੀ ਐਕਟ-2025, ਸੀਡ ਬਿਲ ਅਤੇ ਚਾਰ ਲੇਬਰ ਕੋਡ ਲਾਗੂ ਕਰਨ ਨਾਲ ਆਮ ਲੋਕਾਂ ਦੇ ਹੱਕ ਘਟਣਗੇ ਅਤੇ ਰੋਜ਼ਗਾਰ ਉੱਤੇ ਅਸਰ ਪਵੇਗਾ। ਬੁਲਾਰਿਆਂ ਨੇ ਚੇਤਾਵਨੀ ਦਿੱਤੀ, “ਜੇ ਇਹ ਕਾਨੂੰਨ ਵਾਪਸ ਨਾ ਲਏ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।”

ਧਰਨੇ ਵਿੱਚ ਐਸ.ਕੇ.ਐਮ. ਦੇ ਅੰਗਰੇਜ਼ ਸਿੰਘ, ਪ੍ਰਦੀਪ ਕੁਮਾਰ, ਪਰਮਦੀਪ ਸਿੰਘ ਬੈਦਵਾਨ, ਕ੍ਰਿਪਾਲ ਸਿੰਘ ਸਿਆਉਂ, ਦਰਸ਼ਨ ਸਿੰਘ, ਰਣਬੀਰ ਸਿੰਘ ਅਤੇ ਅਵਤਾਰ ਸਿੰਘ, ਟੀ.ਐਸ.ਯੂ. ਵੱਲੋਂ ਗੁਰਬਖਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੁਰਿੰਦਰਪਾਲ ਸਿੰਘ ਲਹੌਰੀਆ, ਮੋਹਨ ਸਿੰਘ ਗਿੱਲ ਅਤੇ ਹਰਪ੍ਰੀਤ ਸਿੰਘ ਸਮੇਤ ਕਈ ਆਗੂਆਂ ਨੇ ਹਾਜ਼ਰੀ ਭਰੀ।

ਇਸ ਮੌਕੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗਿੱਲ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਤਿੰਦਰ ਸਿੰਘ, ਸੁਰਿੰਦਰ ਸਿੰਘ ਮੱਲੀ ਅਤੇ ਪਰਮਜੀਤ ਸਿੰਘ, ਪੈਨਸ਼ਨਰਜ਼ ਯੂਨੀਅਨ ਏਟਕ ਦੇ ਬ੍ਰਿਜ ਮੋਹਨ ਸ਼ਰਮਾ ਤੇ ਬਲਵਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ।

ਧਰਨੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਵੇਰਕਾ ਚੌਂਕ ਤੱਕ ਪੈਦਲ ਮਾਰਚ ਕੀਤਾ ਅਤੇ ਆਗਾਮੀ ਸੰਘਰਸ਼ ਦੀ ਚੇਤਾਵਨੀ ਦਿੱਤੀ।

dawn punjab
Author: dawn punjab

Leave a Comment

RELATED LATEST NEWS