Chandigah : ਪੰਜਾਬ ਪੁਲਿਸ ਦੇ ਮੁਲਾਜ਼ਮ ਦਰਸ਼ਨ ਸਿੰਘ ਦਾ ਪਿਛਲੇ ਦਿਨੀਂ ਕਬੱਡੀ ਖਿਡਾਰੀਆਂ ਦੇ ਵਲੋਂ ਕਥਿਤ ਤੌਰ ਤੇ ਕਤਲ ਕਰ ਦਿੱਤਾ ਗਿਆ ਸੀ।
ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਇਹ ਹੈ ਕਿ, ਪੁਲਿਸ ਵਲੋਂ ਮੁਲਾਜ਼ਮ ਦਰਸ਼ਨ ਸਿੰਘ ਦੇ ਕਤਲ ਕਾਂਡ ਦੇ ਮੁੱਖ ਮੁਲਜ਼ਮ ਕਬੱਡੀ ਖਿਡਾਰੀ ਪਰਮਜੀਤ ਪੰਮਾ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਥੇ ਜਿਕਰ ਕਰਨਾ ਬਣਦਾ ਹੈ ਕਿ, ਬਰਨਾਲਾ ਚ 25 ਏਕੜ ਰਕਬੇ ਵਿੱਚ ਬਣੇ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਮੁਲਾਜ਼ਮਾਂ ਵਿਚਾਲੇ ਝਗੜਾ ਹੋ ਗਿਆ ਸੀ।
ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਸ ਮੌਕੇ ‘ਤੇ ਪਹੁੰਚ ਗਈ।
ਜਦੋਂ ਰੈਸਟੋਰੈਂਟ ਵਿੱਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀ ਪੁਲੀਸ ਦੀ ਗੱਡੀ ਵਿੱਚ ਬੈਠਣ ਲੱਗੇ ਤਾਂ ਪੁਲੀਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਝੜਪ ਵੀ ਹੋ ਗਈ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰ ਦਿੱਤੀ। ਉਸਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲੀਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ।