Follow us

06/07/2026 3:41 am

Search
Close this search box.
Home » News In Punjabi » ਚੰਡੀਗੜ੍ਹ » ਕਮਲ ਕੌਰ ਭਾਬੀ ਕਤਲ ਕਾਂਡ: ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਅਪਰਾਧੀ ਘੋਸ਼ਿਤ, ਇੰਟਰਪੋਲ ਰੈੱਡ ਕਾਰਨਰ ਨੋਟਿਸ ਦਾ ਰਾਹ ਸਾਫ਼

ਕਮਲ ਕੌਰ ਭਾਬੀ ਕਤਲ ਕਾਂਡ: ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਅਪਰਾਧੀ ਘੋਸ਼ਿਤ, ਇੰਟਰਪੋਲ ਰੈੱਡ ਕਾਰਨਰ ਨੋਟਿਸ ਦਾ ਰਾਹ ਸਾਫ਼

ਕਮਲ ਕੌਰ ਭਾਬੀ ਕਤਲ ਕਾਂਡ: ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਅਪਰਾਧੀ ਘੋਸ਼ਿਤ, ਇੰਟਰਪੋਲ ਰੈੱਡ ਕਾਰਨਰ ਨੋਟਿਸ ਦਾ ਰਾਹ ਸਾਫ਼

DPB | ਚੰਡੀਗੜ੍ਹ, ਫਰਵਰੀ 10:

ਬਠਿੰਡਾ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (Proclaimed Offender – PO) ਕਰਾਰ ਦੇ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਪੁਲਿਸ ਲਈ ਇੰਟਰਪੋਲ ਰਾਹੀਂ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦਾ ਰਸਤਾ ਖੁੱਲ੍ਹ ਗਿਆ ਹੈ।

ਪੁਲਿਸ ਮੁਤਾਬਕ, ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੇਸ਼ ਛੱਡ ਕੇ ਫਰਾਰ ਹੋ ਗਿਆ ਸੀ ਅਤੇ ਉਸ ਦੇ ਯੂਏਈ ਵਿੱਚ ਲੁਕੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਅਦਾਲਤ ਵੱਲੋਂ ਮਹਿਰੋਂ ਨੂੰ ਪੇਸ਼ ਹੋਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਹ ਹਾਜ਼ਰ ਨਾ ਹੋਇਆ। ਇਸ ਕਾਰਨ ਅਦਾਲਤ ਨੇ ਉਸਨੂੰ ਭਗੌੜਾ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ। ਵਰਤਮਾਨ ਵਿੱਚ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੋਸ਼ੀ ਨੂੰ ਭਾਰਤ ਵਾਪਸ ਲਿਆਉਣ ਲਈ ਇੰਟਰਪੋਲ ਨਾਲ ਸੰਪਰਕ ਵਿੱਚ ਹਨ।

ਜ਼ਿਕਰਯੋਗ ਹੈ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਪਿਛਲੇ ਸਾਲ 9 ਜੂਨ ਨੂੰ ਹੋਇਆ ਸੀ।

dawn punjab
Author: dawn punjab

Leave a Comment

RELATED LATEST NEWS