Follow us

22/01/2025 1:17 pm

Search
Close this search box.
Home » News In Punjabi » ਸੰਸਾਰ » 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ: ਕੁਲਦੀਪ ਧਾਲੀਵਾਲ

3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਚੰਡੀਗੜ੍ਹ : NRI MILNI AT CHAMROUR (MINI GOA)

ਪੰਜਾਬ ਸਰਕਾਰ 3 ਫ਼ਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਇਸ ਮਿਲਣੀ ‘ਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ 3 ਫਰਵਰੀ ਨੂੰ ਹੋਣ ਜਾ ਰਹੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। 

ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਇਸ ਐੱਨ.ਆਰ.ਆਈ. ਮਿਲਣੀ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਣੀ ਸਬੰਧੀ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ. ਮਿਲਣੀ ਵਿੱਚ ਜਿੱਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ, ਓਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ।  

ਸ. ਧਾਲੀਵਾਲ ਨੇ ਸੂਬੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿੱਚ ਹਾਜ਼ਰ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਵੱਲੋਂ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਅੱਜ 42ਵੇਂ ਦਿਨ ਸ਼ਹਿਰ ਵਾਸੀਆਂ ਨੇ ਸੈਕਟਰ 45 ਵਿੱਚ ਰੋਸ ਪ੍ਰਦਰਸ਼ਨ ਕਰਕੇ

Live Cricket

Rashifal