Follow us

26/07/2026 5:53 am

Search
Close this search box.
Home » News In Punjabi » ਚੰਡੀਗੜ੍ਹ » ਲੋਕਾਂ ਦਾ ਧਿਆਨ ਅਹਿਮ ਮੁੱਦਿਆਂ ਤੋਂ ਭਟਕਾਉਣ ਲਈ ਕੇਂਦਰ ਸਰਕਾਰ ਕਰ ਰਹੀ ਲੋਕਾਂ ਦੇ ਨੁਮਾਇੰਦਿਆਂ ਨੂੰ ਸਸਪੈਂਡ : ਕੁਲਜੀਤ ਬੇਦੀ

ਲੋਕਾਂ ਦਾ ਧਿਆਨ ਅਹਿਮ ਮੁੱਦਿਆਂ ਤੋਂ ਭਟਕਾਉਣ ਲਈ ਕੇਂਦਰ ਸਰਕਾਰ ਕਰ ਰਹੀ ਲੋਕਾਂ ਦੇ ਨੁਮਾਇੰਦਿਆਂ ਨੂੰ ਸਸਪੈਂਡ : ਕੁਲਜੀਤ ਬੇਦੀ

ਸੰਸਦ ਮੈਂਬਰਾਂ ਦੀ ਮੁਅੱਤਲੀ ਦੀ ਡਿਪਟੀ ਮੇਅਰ ਨੇ ਕੀਤੀ ਨਿਖੇਧੀ

ਮੋਹਾਲੀ: ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੰਸਦ ਦੇ ਦੋਵਾਂ ਸਦਨਾਂ ਤੋਂ ਵਿਰੋਧੀ ਧਿਰ ਦੇ 142  ਮੈਂਬਰਾਂ ਦੀ ਮੁਅੱਤਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਹਿਟਲਰ ਸ਼ਾਹੀ ਵਤੀਰਾ ਅਪਣਾ ਰਹੀ ਹੈ ਜੋ ਕਿ ਲੋਕਤੰਤਰ ਲਈ ਘਾਤਕ ਹੈ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਦੀ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਹੀ ਲੋਕਤੰਤਰ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇੰਨੇ ਵੱਡੇ ਪੱਧਰ ਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਇੱਕ ਪਾਸੜ ਕਾਰਵਾਈ ਹੈ ਅਤੇ ਇਸ ਤੋਂ ਸਾਬਿਤ ਹੁੰਦਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।

ਉਹਨਾਂ ਕਿਹਾ ਕਿ ਦੇਸ਼ ਦੇ ਅਹਿਮ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਭਾਜਪਾ ਦਾ ਇਹ ਸਿਸਟਮ ਹੀ ਬਣ ਗਿਆ ਹੈ ਅਤੇ ਜਦੋਂ ਵੀ ਸੰਸਦ ਦਾ ਸੈਸ਼ਨ ਹੁੰਦਾ ਹੈ ਤਾਂ ਭਾਰਤੀ ਜਨਤਾ ਪਾਰਟੀ ਅਜਿਹੇ ਹੀ ਢੰਗ ਤਰੀਕੇ ਵਰਤ ਕੇ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰਦੀ ਹੈ। ਉਹਨਾਂ ਕਿਹਾ ਕਿ ਹੁਣ 2024 ਦੀਆਂ ਚੋਣਾਂ ਨੇੜੇ ਆ ਗਈਆਂ ਹਨ ਅਤੇ ਕੇਂਦਰ ਸਰਕਾਰ ਕੋਲ ਲੋਕਾਂ ਦੇ ਅਹਿਮ ਮੁੱਦਿਆਂ ਦੇ ਜਵਾਬ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀ ਸੰਸਦ ਦੀ ਸੁਰੱਖਿਆ ਵਿੱਚ ਵੀ ਵੱਡੀ ਚੂਕ ਹੋਈ ਹੈ ਅਤੇ ਇਸ ਤੋਂ ਵੀ ਜਵਾਬ ਦੇਣ ਤੋਂ ਭਾਜਪਾ ਮੁਨਕਰ ਹੋ ਰਹੀ ਹੈ।

ਉਹਨਾਂ ਕਿਹਾ ਕਿ ਭਾਰਤ ਦੇ ਲੋਕ ਬਹੁਤ ਸਿਆਣੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਭਾਰਤੀ ਜਨਤਾ ਪਾਰਟੀ ਨੂੰ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਸਬਕ ਸਿਖਾਉਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal