Follow us

24/10/2024 9:08 am

Search
Close this search box.
Home » News In Punjabi » ਚੰਡੀਗੜ੍ਹ » ਕੇਂਦਰ ਸਰਕਾਰ ਪੰਜਾਬੀ ਕਿਸਾਨਾਂ ਨਾਲ ਧੱਕਾ ਕਰਨ ‘ਤੇ ਉਤਾਰੂ : ਕੁਲਜੀਤ ਸਿੰਘ ਬੇਦੀ

ਕੇਂਦਰ ਸਰਕਾਰ ਪੰਜਾਬੀ ਕਿਸਾਨਾਂ ਨਾਲ ਧੱਕਾ ਕਰਨ ‘ਤੇ ਉਤਾਰੂ : ਕੁਲਜੀਤ ਸਿੰਘ ਬੇਦੀ

ਟਕਰਾਓ ਦਾ ਰਸਤਾ ਛੱਡ ਕੇ ਫੌਰੀ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ : ਡਿਪਟੀ ਮੇਅਰ

ਪੰਜਾਬ ਦੇ ਕਿਸਾਨ ਦੇਸ਼ ਦੇ ਵਸਨੀਕ : ਅੱਥਰੂ ਗੋਲੇ ਵਰ੍ਹਾ ਕੇ ਲੋਕ ਤਾਂਤਰਿਕ ਮੁੱਲਾਂ ਦਾ ਘਾਣ ਕਰਨ ਤੇ ਤੁਲੀ ਭਾਜਪਾ ਸਰਕਾਰ : ਬੇਦੀ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਕਾਂਗਰਸ ਪਾਰਟੀ ਦੀ ਵਾਰ ਰੂਮ ਕਮੇਟੀ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਰਾ ਮਾਰਦਿਆਂ ਆਖਿਆ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਸਿੱਖਾਂ ਅਤੇ ਖਾਸ ਤੌਰ ਤੇ ਪੰਜਾਬੀ ਕਿਸਾਨਾਂ ਨਾਲ ਧੱਕਾ ਕਰਨ ਤੇ ਉਤਾਰੂ ਹੈ। ਮੈਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੇ ਨਾਲ ਰਲੇ ਹੋਏ ਹਨ।

ਹਰਿਆਣਾ ਦੇ ਸ਼ੰਭੂ ਬਾਰਡਰ ਉੱਤੇ ਇਕੱਠੇ ਹੋਏ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਸਿੱਟੇ ਜਾਣ ਦੀ ਨਿਖੇਦੀ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਹੀ ਨਾਗਰਿਕ ਹਨ ਅਤੇ ਉਨਾਂ ਨੂੰ ਦੇਸ਼ ਦੀ ਰਾਜਧਾਨੀ ਜਾਣ ਦਾ ਪੂਰਾ ਹੱਕ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲੋਕ ਤਾਂਤਰਿਕ ਆਵਾਜ਼ ਨੂੰ ਦਬਾਉਣ ਤੇ ਕੁਚਲਣ ਦਾ ਯਤਨ ਕਰ ਰਹੀ ਹੈ ਪਰ ਇਸ ਮਨਸੂਬੇ ਵਿੱਚ ਉਹ ਕਾਮਯਾਬ ਨਹੀਂ ਹੋਵੇਗੀ ਉਹਨਾਂ ਕਿਹਾ ਕਾਂਗਰਸ ਪਾਰਟੀ ਪੂਰੀ ਕਿਸਾਨਾਂ ਦੇ ਨਾਲ ਖੜੀ ਹੈ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਉਹ ਜਾ ਕੇ ਰੱਖਣਾ ਚਾਹੁੰਦੀ ਹੈ ਅਤੇ ਸਿਰਫ ਟਾਈਮ ਟਪਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਭਗਵੰਤ ਮਾਨ ਮਗਰ ਮੱਛੀ ਹੰਜੂ ਵਹਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਮਸਲੇ ਉੱਤੇ ਕੁਝ ਕਰਨਾ ਹੁੰਦਾ ਅਤੇ ਗੰਭੀਰਤਾ ਵਿਖਾਉਣੀ ਹੁੰਦੀ ਤਾਂ ਦੋ ਸਾਲ ਤੋਂ ਇਸ ਮਸਲੇ ਨੂੰ ਲਮਕਾ ਕੇ ਨਾ ਰੱਖਿਆ ਜਾਂਦਾ ਤੇ ਕਿਸਾਨਾਂ ਨੂੰ ਮੁੜ ਸੰਘਰਸ਼ ਲਈ ਮਜਬੂਰ ਨਾ ਹੋਣਾ ਪੈਂਦਾ।

ਡਿਪਟੀ ਮੇਅਰ ਅਤੇ ਕਾਂਗਰਸ ਵਾਰੂਮ ਕਮੇਟੀ ਦੇ ਉਪ ਚੇਅਰਮੈਨ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕਿਸਾਨ ਕਿਸੇ ਦੀਆਂ ਧੱਕੇਸ਼ਾਹੀਆਂ ਤੋਂ ਦਬਣ ਵਾਲੇ ਨਹੀਂ ਹਨ ਅਤੇ ਨਾ ਹੀ ਸਰਕਾਰ ਇਸ ਤਰ੍ਹਾਂ ਉਹਨਾਂ ਨੂੰ ਰਾਤ ਧਮਕਾ ਕੇ ਕਾਬੂ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਪੰਜਾਬ ਨੇ ਹੀ ਭਾਰਤ ਨੂੰ ਹਰੀ ਕ੍ਰਾਂਤੀ ਰਾਹੀਂ ਅਨਾਜ ਦੀ ਘਾਟ ਤੋਂ ਮੁਕਤ ਕਰਵਾਇਆ ਸੀ।

ਉਹਨਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਟਕਰਾ ਦਾ ਰਸਤਾ ਭੁੱਲ ਕੇ ਫੌਰੀ ਤੌਰ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸੰਭਾਲਣਾ ਸਰਕਾਰ ਲਈ ਔਖਾ ਹੋ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal