Follow us

02/12/2023 12:34 am

Download Our App

Home » News In Punjabi » ਚੰਡੀਗੜ੍ਹ » ਸਾਲ 2023 ਦੀ ਆਖਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

ਸਾਲ 2023 ਦੀ ਆਖਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

ਐਸ.ਏ.ਐਸ.ਨਗਰ :

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਹੋਣ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।


ਇਸ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 09 ਦਸੰਬਰ 2023 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ, ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।


ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।

dawn punjab
Author: dawn punjab

Leave a Comment

RELATED LATEST NEWS

Top Headlines

ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ

Live Cricket

Rashifal