Follow us

26/07/2026 5:52 am

Search
Close this search box.
Home » News In Punjabi » ਕਾਰੋਬਾਰ » ਏ.ਡੀ.ਸੀ ਵੱਲੋਂ ਫਿਊਚਰ ਕੈਰੀਅਰ ਸਲਿਊਸ਼ਨ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ  ਫਿਊਚਰ ਕੈਰੀਅਰ ਸਲਿਊਸ਼ਨ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ :

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ  ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਫਿਊਚਰ ਕੈਰੀਅਰ ਸਲਿਊਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਫਿਊਚਰ ਕੈਰੀਅਰ ਸਲਿਊਸ਼ਨ ਫਰਮ ਐਸ.ਸੀ.ਐਫ. ਨੰਬਰ: 112, ਦੂਜੀ ਮੰਜ਼ਿਲ, ਫੇਜ-11, ਮੋਹਾਲੀ ਦੇ ਮਾਲਕ ਸ੍ਰੀ ਹੇਮੰਤ ਕੁਮਾਰ ਪੁੱਤਰ ਸ੍ਰੀ ਸੁਸੀਲ ਕੁਮਾਰ ਵਾਸੀ ਵਾਸੀ ਮਕਾਨ ਨੰ: 210, ਗਲੀ ਨੰਬਰ 6, ਆਦਰਸ਼ ਨਗਰ, ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ  ਸਿੰਘ ਨਗਰ ਨੁੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 08 ਜੁਲਾਈ 2023 ਤੱਕ ਸੀ।
      ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
      ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal