ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਵੈਸਟ ਗੇਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਅਤੇ ਫਿਊਚਰ ਡਸਟੀਨੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਮਿਤੀ 20-03-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।