Follow us

26/07/2026 4:42 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਦਿਆਂ ਵੀਜਾ ਕੰਸਲਟੈਂਸੀਆਂ ਦੇ ਲਾਇਸੰਸ ਰੱਦ: ਪੜ੍ਹੋ ਕਿਸ ਕਿਸ ਦੇ

ਮੋਹਾਲੀ ਦਿਆਂ ਵੀਜਾ ਕੰਸਲਟੈਂਸੀਆਂ ਦੇ ਲਾਇਸੰਸ ਰੱਦ: ਪੜ੍ਹੋ ਕਿਸ ਕਿਸ ਦੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ ਮੈਸਰਜ ਦ ਬੈਸਟ ਵੀਜਾ ਕੰਸਲਟੈਂਸੀ ਫਰਮ ਅਤੇ .ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ ਦ ਬੈਸਟ ਵੀਜਾ ਕੰਸਲਟੈਂਸੀ ਐਸ.ਸੀ.ਐਫ. ਨੰਬਰ 11, ਫੇਜ਼ 5, ਸੈਕਟਰ 59 ਮੋਹਾਲੀ ਦੇ ਮਾਲਕ ਸ੍ਰੀ ਰਾਜਬੀਰ ਸਿੰਘ ਪੁੱਤਰ ਸ੍ਰੀ ਪ੍ਰਸ਼ੋਤਮ ਸਿੰਘ ਵਾਸੀ ਮਕਾਨ ਨੰ: 34, ਪਿੰਡ ਚੋਲਟਾ ਖੁਰਦ ਤਹਿਸੀਲ ਖਰੜ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 18 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ।

ਏਸ ਦੇ ਨਾਲ-ਨਾਲ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਐਸ.ਸੀ.ਐਫ. ਨੰਬਰ 45, ਪਹਿਲੀ ਮੰਜ਼ਿਲ, ਫੇਜ਼ 9 ਮੋਹਾਲੀ ਦੇ ਮਾਲਕ ਸ੍ਰੀ ਭਜਨ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਦਲੀਪ ਸਿੰਘ ਵਾਸੀ ਪਿੰਡ-ਜੱਸੜ, ਡਾਕਘਰ-ਘਵੱਦੀ, ਤਹਿਸੀਲ-ਜਗਰਾਓਂ, ਜ਼ਿਲ੍ਹਾ ਲੁਧਿਆਣਾ ਅਤੇ ਸ੍ਰੀ ਸੁਖਦੇਵ ਸਿਘ (ਡਾਇਰੈਕਟਰ) ਪੁੱਤਰ ਸ੍ਰੀ ਭਗਤ ਸਿੰਘ ਵਾਸੀ ਕਿਸ਼ਨਪੁਰਾ ਰੋਡ ਨਾਨਕਿਆਣਾ ਰੋਡ, ਸੰਗਰੂਰ, ਤਹਿਸੀਲ ਵਾ:ਜ਼ਿਲ੍ਹਾ ਸੰਗਰੂਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29 ਜਨਵਰੀ 2025 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮਾਂ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਅਤੇ ਫਰਮ ਦੇ ਖਿਲਾਫ ਸਟੇਸ਼ਨ, ਫੇਜ਼ 1 ਮੋਹਾਲੀ ਵਿਖੇ ਮੁਕੱਦਮੇ ਪੜਤਾਲ ਅਧੀਨ ਹੋਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 375/ਆਈ.ਸੀ. ਮਿਤੀ 30 ਜਨਵਰੀ 2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal