ਨਵੀਂ ਦਿੱਲੀ:
ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal Arrest In Delhi Liquor Policy Case) ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਪਰ ਅਦਾਲਤ ਨੇ ਰਾਤ ਨੂੰ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅੱਜ ਸੁਪਰੀਮ ਕੋਰਟ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ਹਾਲਾਂਕਿ, ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੀ ਪੂਰੀ ਰਾਤ ਈਡੀ ਦੇ ਲਾਕਅਪ ਵਿੱਚ ਬਿਤਾਉਣੀ ਪਈ। ਈਡੀ ਦੇ ਲਾਕਅੱਪ ‘ਚ ਅਰਵਿੰਦ ਕੇਜਰੀਵਾਲ ਰਾਤ ਭਰ ਠੀਕ ਤਰ੍ਹਾਂ ਸੌਂ ਨਹੀਂ ਸਕੇ।