Chandigarh:
Lok Sabha Elections 2024: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਖਿਲਾਫ਼ ਆਮ ਆਦਮੀ ਪਾਰਟੀ (AAP Punjab) ਨੇ ਚੋਣ ਕਮਿਸ਼ਨ (ECI) ਨੂੰ ਸ਼ਿਕਾਇਤ ਕੀਤੀ ਹੈ।
ਇਹ ਵੀ ਪੜ੍ਹੋ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ
ਆਪਣੀ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ, ਸੁਖਬੀਰ ਬਾਦਲ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਅਤੇ ਬੱਚਿਆਂ ਕੋਲੋਂ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਲਗਵਾਏ ਹਨ।
ਉਥੇ ਹੀ ਦੂਜੇ ਪਾਸੇ, ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੇ ਅਕਾਲੀ ਦਲ ਦੇ ਵਲੋਂ ਵੀ ਪਲਟਵਾਰ ਕੀਤਾ ਗਿਆ ਹੈ।
ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ, ਆਪ ਨੂੰ ਹਾਰ ਸਾਹਮਣੇ ਦਿਸ ਰਹੀ ਹੈ। ਉਨ੍ਹਾਂ ਕਿਹਾ ਕਿ, ਬੱਚੇ ਮਨ ਦੇ ਸੱਚੇ ਹੁੰਦੇ ਨੇ ਅਤੇ ਸੁਖਬੀਰ ਨੇ ਚੋਣ ਜਾਬਤੇ ਦੀ ਉਲੰਘਣਾ ਨਹੀਂ ਕੀਤੀ।