Follow us

18/06/2024 1:37 pm

Search
Close this search box.
Home » Uncategorized » ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਕੀਤਾ ਜਾਗਰੂਕ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਕੀਤਾ ਜਾਗਰੂਕ

ਸਕੂਲੀ ਵਿਦਿਆਰਥੀਆਂ ਦੀਆਂ ਤਕਨੀਕੀ ਰੁਚੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਦਾ ਸਹਿਯੋਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :

ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ।

ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਇਸ ਲੜੀ ਤਹਿਤ ਸਹਿਬਜਾਦਾ ਅਜੀਤ ਸਿੰਘ ਨਗਰ, ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਰੋਪੜ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦਾ ਦੌਰਾ ਕਰਕੇ ਵੱਖ ਵੱਖ ਤਕਨੀਕੀ ਸਿੱਖਿਆ ਕੋਰਸਾਂ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।

ਕਾਲਜ ਦੇ ਮੀਡੀਆ ਇੰਚਾਰਜ ਅਤੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਹਾਈ ਸਕੂਲ ਮਲਕਪੁਰ (ਰੋਪੜ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ, ਦੇ 12ਵੀ 10ਵੀ ਅਤੇ ਨੌਂਵੀ ਜਮਾਤ ਦੈ ਵਿਦਿਆਰਥੀਆਂ ਨੇ ਕਾਲਜ ਵਿੱਚ ਇੱਕ ਇੱਕ ਦਿਨ ਦਾ ਟੂਰ ਲਗਾਕੇ ਵੱਖ ਵੱਖ ਕੋਰਸਾਂ ਦੀ ਯੋਗਤਾ, ਵਜੀਫਾ ਸਕੀਮਾਂ ਅਤੇ ਉਦਯੋਗਿਕ ਇਕਾਈਆਂ ਦੀ ਮੰਗ ਅਨੁਸਾਰ ਨੌਕਰੀ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਉਹਨਾਂ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਰਾਜੀਵ ਦੀ ਅਗਵਾਈ ਵਿਚ ਵੱਖ ਟੀਮਾਂ ਮੈਡਮ ਪ੍ਰਵੀਨ ਮੁੱਖੀ ਵਿਭਾਗ , ਜਸਦੀਪ ਕੌਰ ਮੁੱਖੀ ਵਿਭਾਗ, ਹਰਪ੍ਰੀਤ ਕੌਰ ਮੁੱਖੀ ਮੈਡੀਕਲ ਲੈਬ ਤਕਨਾਲੋਜੀ, ਮੈਡਮ ਅੰਸ਼ੂ ਮੁੱਖੀ ਵਿਭਾਗ ਇਲੈਕਟ੍ਰੀਕਲ ਅਤੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਵੱਲੌਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਆਈਲਟਸ ਨੂੰ ਛੱਡ ਪੰਜਾਬ ਦੇ ਤਕਨੀਕੀ ਕਾਲਜਾਂ ਰਾਂਹੀ ਉੱਚ ਸਿੱਖਿਆ ਪ੍ਰਾਪਤ ਕਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਿਕਸਤ ਅਤੇ ਉੰਨਤ ਪੰਜਾਬ ਦੇ ਸੁਪਨੇ ਨੂੰ ਵਿਦਿਆਰਥੀ ਪੂਰਾ ਕਰ ਸਕਣ।

ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ 60 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਮੁੱਖ ਮੰਤਰੀ ਵਜੀਫਾ ਯੋਜਨਾ ਰਾਹੀਂ 10ਵੀ ਜਾਂ 10+2 ਜਮਾਤ ਵਿਚ ਪ੍ਰਾਪਤ ਅੰਕਾਂ ਦੇ ਅਧਾਰ ਉਪਰ 70ਪ੍ਰਤੀਸ਼ਤ ਤੋਂ 100 ਪ੍ਰਤੀਸ਼ਤ ਤੱਕ ਟਿਊਸ਼ਨ ਫੀਸ ਮੁਆਫੀ ਰਾਹੀਂ ਤਕਨੀਕੀ ਸਿੱਖਿਆ ਹਾਸਲ ਕਰ ਸਕਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਅਧਿਆਪਕਾ ਨਵਰੀਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹਰਕੀਰਤ ਕੌਰ, ਗੁਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਅਤੇ ਜਗਰੂਪ ਸਿੰਘ ਸਰਕਾਰੀ ਸਕੂਲ ਮਲਕਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀ ਬਹੁਤ ਉਤਸ਼ਾਹਿਤ ਹਨ।

dawn punjab
Author: dawn punjab

Leave a Comment

RELATED LATEST NEWS