Follow us

26/07/2026 5:53 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਕਾਰਵਾਈ ਦੀ ਤਿਆਰੀ, ਮੇਅਰ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ

ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਕਾਰਵਾਈ ਦੀ ਤਿਆਰੀ, ਮੇਅਰ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ

ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਕਾਰਵਾਈ ਦੀ ਤਿਆਰੀ, ਮੇਅਰ ਨੇ ਕਮਿਸ਼ਨਰ ਨੂੰ ਲਿਖਿਆ ਪੱਤਰ

ਮੋਹਾਲੀ DPB : ਸ਼ਹਿਰ ਵਿੱਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਿਗਮ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਕਾਰਵਾਈ ਕਰਨ ਲਈ ਕਿਹਾ ਹੈ। ਮੇਅਰ ਵੱਲੋਂ ਭੇਜੇ ਪੱਤਰ ਵਿੱਚ ਦਰਸਾਇਆ ਗਿਆ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਟ੍ਰੇ ਡਾਗ ਮੈਨੇਸ (ਅਵਾਰਾ ਕੁੱਤਿਆਂ ਦੀ ਸਮੱਸਿਆ) ਦਿਨੋਂ-ਦਿਨ ਵਧ ਰਹੀ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਮਿਊਂਸਪਲ ਕੌਂਸਲਰਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।

ਪੱਤਰ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ Punjab Home Guards Canine Training & Breeding Institute, ਪਿੰਡ ਸੁੰਦਰਾਂ (ਜ਼ਿਲ੍ਹਾ ਮੋਹਾਲੀ) ਨਾਲ ਤਾਲਮੇਲ ਕੀਤਾ ਜਾਵੇ। ਇਹ ਇੱਕ ਸਰਕਾਰੀ ਸੰਸਥਾ ਹੈ ਜਿਸ ਕੋਲ ਕਰੀਬ 16 ਏਕੜ ਜ਼ਮੀਨ ਉਪਲਬਧ ਹੈ। ਮੇਅਰ ਨੇ ਸੁਝਾਅ ਦਿੱਤਾ ਹੈ ਕਿ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਨੂੰ ਉਥੇ ਅਸਥਾਈ ਤੌਰ ‘ਤੇ ਰੱਖਣ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿੱਚ ਕੁੱਤਿਆਂ ਵੱਲੋਂ ਕੱਟਣ ਦੀਆਂ ਘਟਨਾਵਾਂ ਅਤੇ ਡਰ ਦੇ ਮਾਹੌਲ ਨੂੰ ਘਟਾਇਆ ਜਾ ਸਕੇ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਲੋਕ ਸੁਰੱਖਿਆ ਨਿਗਮ ਦੀ ਪਹਿਲੀ ਤਰਜੀਹ ਹੈ ਅਤੇ ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਹੱਲ ਕਰਨਾ ਲਾਜ਼ਮੀ ਹੈ। ਉਨ੍ਹਾਂ ਨੇ ਕਮਿਸ਼ਨਰ ਨੂੰ ਆਦੇਸ਼ ਦਿੱਤਾ ਕਿ ਸਬੰਧਤ ਵਿਭਾਗਾਂ ਨਾਲ ਤੁਰੰਤ ਮੀਟਿੰਗ ਕਰਕੇ ਸੰਭਾਵਨਾਵਾਂ ਦੀ ਜਾਂਚ ਕੀਤੀ ਜਾਵੇ ਅਤੇ ਜਲਦੀ ਕਾਰਵਾਈ ਲਈ ਰਿਪੋਰਟ ਪੇਸ਼ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਸ਼ਹਿਰ ਵਿੱਚ ਸਫਾਈ, ਸਿਹਤ ਅਤੇ ਜਨ ਸੁਰੱਖਿਆ ਨਾਲ ਜੁੜੀਆਂ ਹਰ ਸਮੱਸਿਆ ਨੂੰ ਪ੍ਰਾਥਮਿਕਤਾ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal