ਸ਼੍ਰੀ ਆਨੰਦਪੁਰ ਸਾਹਿਬ: ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿੱਚ ਬਣਾਏ ਜਾ ਰਹੇ ਭਗਵਾਨ ਸ਼੍ਰੀ ਰਾਮ ਦੇ ਭਵਯ ਮੰਦਰ ਵਿੱਚ ਉਨ੍ਹਾਂ ਬਾਲ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਸਬੰਧੀ ਪਵਿੱਤਰ ਅਕਸ਼ਤ ਕਲਸ਼ ਸ਼ਿਵ ਮੰਦਰ ਮਾਹਲਪੁਰ ਦੀ ਤਰਫੋਂ ਵੱਖ-ਵੱਖ ਮੰਦਰ ਕਮੇਟੀਆਂ ਨੂੰ ਭੇਟ ਕੀਤੇ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਕਰੋੜਾਂ ਭਾਰਤੀਆਂ ਦੀ ਆਸਥਾ ਦੇ ਪ੍ਰਤੀਕ ਹਨ ਅਤੇ ਦੇਸ਼ ਵਿੱਚ ਰਾਮ ਰਾਜ ਦੀ ਸਥਾਪਨਾ ਨਾਲ ਹੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਸੰਭਵ ਹੈ। ਉਨ੍ਹਾਂ ਇਸ ਸ਼ੁਭ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ।