Follow us

26/07/2026 5:45 am

Search
Close this search box.
Home » News In Punjabi » ਚੰਡੀਗੜ੍ਹ » ਐਮ ਐੱਲ ਏ ਕੁਲਵੰਤ ਸਿੰਘ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਬੇਬੀ ਕਿਟਸ ਦੀ ਵੰਡ

ਐਮ ਐੱਲ ਏ ਕੁਲਵੰਤ ਸਿੰਘ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਬੇਬੀ ਕਿਟਸ ਦੀ ਵੰਡ

ਐਸ.ਏ.ਐਸ.ਨਗਰ :
ਹਲਕਾ ਵਿਧਾਇਕ ਐਸ.ਏ.ਐਸ.ਨਗਰ ਸ.ਕੁਲਵੰਤ ਸਿੰਘ ਵੱਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ 23 ਨਵ-ਜੰਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੰਡੀਆਂ ਗਈਆਂ।
    ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਲਿੰਗ ਭੇਦਭਾਵ ਮਿਟਾਉਣ ਅਤੇ ਮਾਪਿਆਂ ਨੂੰ ਆਪਣੀਆਂ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਪੜਾਉਣ-ਲਿਖਾਉਣ ਦੀਆਂ ਸਹੂਲਤਾਂ ਦੇਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਹ ਵੀ ਲੜਕਿਆਂ ਦੇ ਬਰਾਬਰ ਦੇ ਹੱਕ-ਹਕੂਕ ਰੱਖ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
    ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ, ਗੁਰਸਿਮਰਨ ਕੌਰ, ਸੀ.ਡੀ.ਪੀ.ਓ. ਖਰੜ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਚੰਨਾ, ਆਰ.ਪੀ.ਸ਼ਰਮਾ, ਸੁਰਿੰਦਰ ਸਿੰਘ ਰੋਡਾ, ਅਰੁਣ ਗੋਇਲ ਅਤੇ ਅਕਵਿੰਦਰ ਸਿੰਘ ਗੋਸਲ ਤੋਂ ਇਲਾਵਾ ਸ਼ਹਿਰ ਦੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal