Follow us

19/02/2026 6:24 am

Search
Close this search box.
Home » News In Punjabi » ਚੰਡੀਗੜ੍ਹ » MLA ਕੁਲਵੰਤ ਸਿੰਘ ਵਲੋਂ ਹਸਪਤਾਲ ਦਾ ਦੌਰਾ, 78 ਮਰੀਜ਼ ਕਰਵਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ

MLA ਕੁਲਵੰਤ ਸਿੰਘ ਵਲੋਂ ਹਸਪਤਾਲ ਦਾ ਦੌਰਾ, 78 ਮਰੀਜ਼ ਕਰਵਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ

MLA Kulwant Singh (ਵਿਧਾਇਕ ਕੁਲਵੰਤ ਸਿੰਘ) ਵਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਦੌਰਾ ਮੁਹਾਲੀ ਵਿੱਚ 78 ਮਰੀਜ਼ ਕਰਵਾ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ

Mohali  DPB: ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਜ਼ਿਲ੍ਹਾ ਹਸਪਤਾਲਮੁਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ (ਐਮ. ਐਮ. ਐਸ. ਵਾਈ.) ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਇਸ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼ (ਸਨੀ ਐਨਕਲੇਵ ਦੀ ਰਹਿਣ ਵਾਲੀ ਨਿਰਮਲ ਕੌਰ, ਉਮਰ 53 ਸਾਲ) ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ 27 ਜਨਵਰੀ ਨੂੰ ਸਫਲਤਾਪੂਰਵਕ ਐਪੈਂਡਿਕਸ ਦੀ ਸਰਜਰੀ ਕੀਤੀ ਗਈ ਸੀ।

ਇਸ ਮੌਕੇ ਇਸ ਯੋਜਨਾ ਅਧੀਨ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ MLA Kulwant Singh ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਵਿੱਚ ਕਿਸੇ ਵੀਕਿਸਮ ਦੀ ਆਮਦਨ ਦੀ ਸ਼ਰਤ ਨਹੀਂ ਹੈ।ਇਸ ਮੌਕੇ ਉਹਨਾਂ ਬਲੌਂਗੀ ਦੀ ਰਹਿਣ ਵਾਲੀ ਸੰਤੋਸ਼ ਅਤੇ ਕਾਈਨੌਰ (ਮੋਰਿੰਡਾ)ਦੀ ਅਮਨਦੀਪ ਕੌਰ (ਜੋ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ) ਦਾ ਹਾਲ ਪੁੱਛਿਆ।

ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੁਹਾਲੀ ਦੇ ਕਾਰਜਕਾਰੀ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸੈਣੀ ਨੇ ਦੱਸਿਆ ਕਿ ਇਸ ਸਮੇਂ 78 ਮਰੀਜ਼ ਮੈਡੀਕਲ ਕਾਲਜ ਨਾਲ ਜੋੜੇ ਹੋਏ ਜ਼ਿਲ੍ਹਾ ਹਸਪਤਾਲ ਮੁਹਾਲੀ ਵਿੱਚ ਐਮ.ਐਮ.ਐਸ.ਵਾਈ. ਅਧੀਨ ਇਲਾਜ ਅਧੀਨ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਸਰਜਰੀ ਜਾਂ ਇੰਨਡੋਰ ਇਲਾਜ ਦੀ ਲੋੜ ਹੈ, ਉਨ੍ਹਾਂ ਸਭ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ MLA Kulwant Singh ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 3500 ਰਜਿਸਟੇਸ਼ਨਾਂ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਾਲੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਐਮਰਜੈਂਸੀ ਕੇਸਾਂ ਵਿੱਚ ਪਹਿਲਾਂ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ ਹੈ, ਬਲਕਿ ਸੰਬੰਧਤ ਹਸਪਤਾਲ ਵੱਲੋਂ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਕਰਨਬੀਰ ਸਿੰਘ ਅਤੇ ਡਾ. ਮਨੀਸ਼ ਗੁਪਤਾ ਵੀ ਹਾਜ਼ਰ ਸਨ।

dawn punjab
Author: dawn punjab

Leave a Comment

RELATED LATEST NEWS