Follow us

05/11/2024 9:46 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ: 20 ਜੰਕਸ਼ਨ ਸਿਟੀ ਸਰਵੇਲੈਂਸ ਅਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਨਾਲ ਹੋਣਗੇ ਲੈਸ

ਮੋਹਾਲੀ: 20 ਜੰਕਸ਼ਨ ਸਿਟੀ ਸਰਵੇਲੈਂਸ ਅਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਨਾਲ ਹੋਣਗੇ ਲੈਸ

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਪ੍ਰਾਜੈਕਟ ਨੂੰ ਜ਼ਮੀਨੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਲਾਗੂ

ਐਸ.ਏ.ਐਸ.ਨਗਰ:
ਵਿਧਾਇਕ ਕੁਲਵੰਤ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੋਹਾਲੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਟੈ੍ਰੈਫ਼ਿਕ ਨੂੰ ਸੁਚਾਰੂ ਬਣਾਉਣ ਅਤੇ ਉਲੰਘਣਾਵਾਂ ਨੂੰ ਰੋਕਣ ਲਈ ਸਿਟੀ ਸਰਵੀਲੈਂਸ ਅਤੇ ਟ੍ਰੈਫ਼ਿਕ ਪ੍ਰਬੰਧਨ ਪ੍ਰਣਾਲੀ ਦੀ ਸਥਾਪਨਾ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਸ.ਏ.ਐਸ.ਨਗਰ, ਕੁਲਵੰਤ ਸਿੰਘ ਮੋਹਾਲੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸ਼ਹਿਰ ਦੇ 20 ਜੰਕਸ਼ਨਾਂ ਨੂੰ ਵੱਖ-ਵੱਖ ਰੈਜ਼ੋਲਿਊਸ਼ਨ ਵਾਲੇ ਕੁੱਲ 400 ਕੈਮਰਿਆਂ ਨਾਲ ਕਵਰ ਕੀਤਾ ਜਾਵੇਗਾ ਅਤੇ ਬਾਕੀ ਸ਼ਹਿਰ ਨੂੰ ਪਹਿਲੇ ਪੜਾਅ ਦੇ ਨਤੀਜਿਆਂ ਦੇ ਆਧਾਰ ’ਤੇ ਕਵਰ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਬਜਟ ਸੈਸ਼ਨ ਦੌਰਾਨ ਜਲਦੀ ਹੀ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਸੀ,

ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਉਹ ਐਸ.ਏ.ਐਸ.ਨਗਰ ਨਿਵਾਸੀਆਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 17.70 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਨਗਰ ਨਿਗਮ ਮੋਹਾਲੀ ਅਤੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਪ੍ਰੋਜੈਕਟ ਵਿੱਚ ਦੇਰੀ ਦਾ ਕਾਰਨ ਬਣ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ।

ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਜਿਨ੍ਹਾਂ ਨੇ ਸਾਰੀਆਂ ਮਨਜ਼ੂਰੀਆਂ ਦੇਣ ਲਈ ਨਗਰ ਨਿਗਮ ਅਤੇ ਗਮਾਡਾ ਵਿਚਕਾਰ ਤਾਲਮੇਲ ਨੂੰ ਯਕੀਨੀ ਬਣਾ ਕੇ ਪ੍ਰੋਜੈਕਟ ਦੇ ਕੰਮ ਨੂੰ ਸ਼ੁਰੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਨੇ ਕਿਹਾ ਕਿ ਏਕੀਕ੍ਰਿਤ ਨਿਗਰਾਨੀ ਪ੍ਰਣਾਲੀ ਸਾਰੇ ਨਾਗਰਿਕਾਂ ਲਈ ਵਧੇਰੇ ਸੁਰੱਖਿਅਤ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਵੇਗੀ ਜਿਸ ਨਾਲ ਮੋਹਾਲੀ ਵਿੱਚ ਦੇ ਜਨ-ਜੀਵਨ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਵਧੀਕ ਸਹਾਇਤਾ ਅਤੇ ਨਿਗਰਾਨੀ ’ਚ ਸਹਿਯੋਗ ਦੇ ਕੇ ਇਸ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗਾ।

ਰਣਜੋਧ ਸਿੰਘ, ਚੀਫ਼ ਇੰਜੀਨੀਅਰ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੇ ਹੋਰ ਵੇਰਵੇ ਦਿੰਦੇ ਹੋਏ ਦੱਸਿਆ ਕਿ ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਸ਼ਰਦ ਸੱਤਿਆ ਚੌਹਾਨ ਦੀ ਅਗਵਾਈ ਹੇਠ ਇਸ ਪ੍ਰੋਜੈਕਟ ਵਿੱਚ 216 ਏ.ਐਨ.ਪੀ.ਆਰ. ਕੈਮਰੇ, 63 ਆਰ.ਐਲ.ਵੀ.ਡੀ. ਕੈਮਰੇ, 104 ਬੁਲੇਟ ਕੈਮਰੇ ਅਤੇ ਐੱਸ.ਏ.ਐੱਸ.ਨਗਰ ਸ਼ਹਿਰ ਦੇ 18 ਵੱਖ-ਵੱਖ ਜੰਕਸ਼ਨਾਂ ’ਤੇ 22 ਪੀ.ਟੀ.ਜ਼ੈੱਡ ਕੈਮਰਿਆਂ ਨਾਲ ਲੈੱਸ ਹੋਵੇਗਾ।

ਇਸ ਤੋਂ ਇਲਾਵਾ ਏਅਰਪੋਰਟ ਰੋਡ ’ਤੇ ਦੋ ਸਥਾਨਾਂ ’ਤੇ ਸਪੀਡ ਵਾਇਲੇਸ਼ਨ ਡਿਟੈਕਸ਼ਨ ਸਿਸਟਮ ਲਗਾਇਆ ਜਾਵੇਗਾ। ਈ-ਚਲਾਨ ਪਲੇਟਫਾਰਮ ਐਨ ਆਈ ਸੀ ਅਧਾਰਿਤ ਡੇਟਾਬੇਸ ਜਿਵੇਂ ਕਿ ਵਾਹਨ ਅਤੇ ਸਾਰਥੀ ਨਾਲ ਏਕੀਕ੍ਰਿਤ ਹੋਵੇਗਾ। ਇਸ ਪ੍ਰਣਾਲੀ ਲਈ ਕਮਾਂਡ ਐਂਡ ਕੰਟਰੋਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 79 ਸਥਿਤ ਪੁਲਿਸ ਸਟੇਸ਼ਨ ਸੋਹਾਣਾ ਦੀ ਇਮਾਰਤ ਦੀ ਉਪਰਲੀ ਮੰਜ਼ਿਲ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਨੂੰ 30.09.2024 ਤੱਕ ਪੂਰਾ ਕਰਨ ਲਈ ਤੈਅ ਕੀਤਾ ਗਿਆ ਹੈ।

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਪ੍ਰਬੰਧਕ ਨਿਰਦੇਸ਼ਕ, ਸ਼ਰਦ ਸੱਤਿਆ ਚੌਹਾਨ ਨੇ ਕਿਹਾ ਕਿ ਇੱਕ ਵਾਰ ਸਿਸਟਮ ਲਾਈਵ ਹੋ ਜਾਣ ਤੋਂ ਬਾਅਦ, ਇਹ ਬਿਨਾਂ ਹੈਲਮੇਟ ਦੇ ਸਵਾਰੀ ਤੋਂ ਇਲਾਵਾ ਰੈੱਡ ਲਾਈਟ ਜੰਪਿੰਗ, ਓਵਰਸਪੀਡਿੰਗ ਅਤੇ ਟ੍ਰਿਪਲ ਰਾਈਡਿੰਗ ਸਮੇਤ ਵੱਖ-ਵੱਖ ਟ੍ਰੈਫਿਕ ਉਲੰਘਣਾਵਾਂ ਲਈ ਈ-ਚਲਾਨ ਬਣਾਉਣਾ ਸ਼ੁਰੂ ਕਰ ਦੇਵੇਗਾ। ਇਹ ਸਵੈਚਲਿਤ ਪ੍ਰਾਣਲੀ ਇਹ ਯਕੀਨੀ ਬਣਾਏਗੀ ਕਿ ਟ੍ਰੈਫਿਕ ਕਾਨੂੰਨਾਂ ਦੀ ਨਿਰੰਤਰਤਾ ਅਤੇ ਨਿਰਪੱਖਤਾ ਨਾਲ ਪਾਲਣਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਿਸਟਮ ਦਾ ਉਦੇਸ਼, ਇਨ੍ਹਾਂ ਆਮ ਪਰ ਖ਼ਤਰਨਾਕ ਉਲੰਘਣਾਵਾਂ ’ਤੇ ਧਿਆਨ ਕੇਂਦਰਿਤ ਕਰ ਕੇ, ਰੋਕਥਾਮ ਪ੍ਰਭਾਵ ਪੈਦਾ ਕਰਨਾ ਹੈ ਅਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇਸ ਨਾਲ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਮਹੱਤਵਪੂਰਨ ਕਮੀ ਆਉਣ ਦੀ ਉਮੀਦ ਹੈ, ਜਿਸ ਨਾਲ ਸੜ੍ਹਕ ਸੁਰੱਖਿਆ ਵਿੱਚ ਵਾਧਾ ਹੋਣ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਐਸ ਐਸ ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਸਿਸਟਮ ਦੁਆਰਾ ਪ੍ਰਦਾਨ ਕੀਤੀ ਜਾਣ ਵਾਲੀ ਵਿਆਪਕ ਨਿਗਰਾਨੀ ਜਨਤਕ ਥਾਵਾਂ ਦੀ ਨਿਗਰਾਨੀ ਕਰਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਤੇਜ਼ੀ ਨਾਲ ਕਾਰਵਾਈ ਕਰਨ ਦੀ ਸਮਰੱਥਾ ਨੂੰ ਵਧਾਏਗੀ। ਭੀੜ-ਭੜੱਕੇ ਵਾਲੇ ਮਹੱਤਵਪੂਰਣ ਜੰਕਸ਼ਨਾਂ ’ਤੇ ਰਣਨੀਤਕ ਤੌਰ ’ਤੇ ਲਗਾਏ ਗਏ ਉੱਚ-ਰੈਜ਼ੋਲੂਸ਼ਨ ਕੈਮਰੇ ਅਸਲ-ਸਮੇਂ ਦੀ ਫੁਟੇਜ ਨੂੰ ਕੈਪਚਰ ਕਰਨਗੇ ਜੋ ਅਪਰਾਧੀਆਂ ਦੀ ਤੁਰੰਤ ਪਛਾਣ ਅਤੇ ਸ਼ੰਕਾ ਕਰਨ ਵਿੱਚ ਸਹਾਇਤਾ ਕਰਨਗੇ।

ਉਨ੍ਹਾਂ ਕਿਹਾ ਕਿ ਅਪਰਾਧ ਦੀ ਰੋਕਥਾਮ ਲਈ ਇਹ ਕਿਰਿਆਸ਼ੀਲ ਪਹੁੰਚ ਨਾ ਸਿਰਫ਼ ਅਪਰਾਧਿਕ ਗਤੀਵਿਧੀਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਮਦਦ ਕਰੇਗੀ ਸਗੋਂ ਵਸਨੀਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਏਕੀਕ੍ਰਿਤ ਨਿਗਰਾਨੀ ਪ੍ਰਣਾਲੀ ਇਕ ਤਰ੍ਹਾਂ ਨਾਲ ਮੋਹਾਲੀ ਦੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ ਵਾਤਾਵਰਣ ਬਣਾਉਣ ਵਿੱਚ ਯੋਗਦਾਨ ਪਾਵੇਗੀ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal