Follow us

05/11/2024 9:29 am

Search
Close this search box.
Home » News In Punjabi » ਚੰਡੀਗੜ੍ਹ » ਮੋਹਾਲੀ ਜ਼ਿਲ੍ਹਾ ਦੋ ਸੰਸਦੀ ਹਲਕਿਆਂ ਦਾ ਹਿੱਸਾ, ਕੁੱਲ ਵੋਟਰ 790499 : ਵਧੇਰੇ ਜਾਣਕਾਰੀ ਲਈ ਪੜ੍ਹੋ  

ਮੋਹਾਲੀ ਜ਼ਿਲ੍ਹਾ ਦੋ ਸੰਸਦੀ ਹਲਕਿਆਂ ਦਾ ਹਿੱਸਾ, ਕੁੱਲ ਵੋਟਰ 790499 : ਵਧੇਰੇ ਜਾਣਕਾਰੀ ਲਈ ਪੜ੍ਹੋ  

 ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ 

1950 ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ 

 ਐਸ.ਏ.ਐਸ.ਨਗਰ:

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਆਉਂਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੂਰੀ ਤਰ੍ਹਾਂ ਪੱਖਪਾਤ ਰਹਿਤ ਅਤੇ ਡਰ-ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਚੋਣ ਜ਼ਾਬਤੇ ਸਬੰਧੀ ਸਾਰੀ ਕਾਰਵਾਈ ਸਮੇਂ ਸਿਰ ਅਤੇ ਤਨਦੇਹੀ ਨਾਲ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਟੋਲ ਫ੍ਰੀ ਨੰਬਰ 1950 ਤੇ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਿਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਸਰਕਾਰੀ ਇਮਾਰਤਾਂ/ ਪ੍ਰਾਈਵੇਟ ਇਮਾਰਤਾਂ ਤੋਂ ਮਿਥੇ ਸਮੇਂ ਦੇ ਵਿੱਚ ਵਿੱਚ ਹਟਾਇਆ ਜਾਵੇ ਅਤੇ ਕਿਸੇ ਵੀ ਸਰਕਾਰੀ/ਪ੍ਰਾਈਵੇਟ ਜਾਇਦਾਦ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੋਣ ਜ਼ਾਬਤੇ ਦੀਆਂ ਗਾਈਡ ਲਾਈਨਜ਼ ਦੀ ਪਾਲਣਾ ਕਰਦੇ ਹੋਏ ਮਿਥੇ ਸਮੇਂ ਵਿੱਚ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਹਟਾਉਣ ਉਪਰੰਤ ਸਰਟੀਫ਼ਿਕੇਟ ਪੇਸ਼ ਕਰਨ ਲਈ ਕਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜ਼ਿਲ੍ਹੇ ਵਿੱਚ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਭਲਾਈ ਸਕੀਮ ਦਾ ਕੋਈ ਨਵਾਂ ਲਾਭਪਾਤਰੀ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸਿਰਫ ਉਹ ਵਿਕਾਸ ਕਾਰਜ ਹੀ ਚਾਲੂ ਰੱਖੇ ਜਾ ਸਕਦੇ ਹਨ, ਜਿਨ੍ਹਾਂ ਕਾਰਜਾਂ ਲਈ ਵਰਕ ਆਰਡਰ ਜਾਰੀ ਹੋ ਚੁੱਕਾ ਹੋਵੇ ਅਤੇ ਲੋੜੀਂਦਾ ਮਟੀਰੀਅਲ ਆ ਚੁੱਕਾ ਹੋਵੇ। ਸ਼੍ਰੀਮਤੀ ਆਸ਼ਿਕਾ ਜੈਨ ਨੇ ਪੰਜਾਬ ਸਟੇਟ ਪਾਵਰ ਕਾਮ ਲਿਮਟਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਜਾਇਦਾਦਾਂ ਜਿਵੇਂ ਖੰਭਿਆਂ, ਬਿਜਲੀ ਦੇ ਸਬ ਸਟੇਸ਼ਨਾਂ ਅਤੇ ਹੋਰ ਇਮਾਰਤਾਂ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਤਸਵੀਰਾਂ ਨੂੰ ਤੁਰੰਤ ਹਟਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਕੋਈ ਉਲੰਘਣਾ ਹੋਈ ਤਾਂ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਸੈਲ ਸਥਾਪਤ ਕੀਤਾ ਗਿਆ ਹੈ ਜਿਥੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ।

ਮੀਟਿੰਗ ਦੌਰਾਨ ਏ.ਡੀ.ਸੀ. (ਜ) ਵਿਰਾਜ ਐਸ. ਤਿੜਕੇ, ਕਮਿਸ਼਼ਨਰ ਨਗਰ ਨਿਗਮ ਨਵਜੋਤ ਕੌਰ, ਏ.ਡੀ.ਸੀ.(ਪੇਂਡੂ ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਇੰਦਰਪਾਲ, ਐਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ, ਏ.ਸੀ. (ਜ) ਡੇਵੀ ਗੋਇਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਿਰਨ ਸ਼ਰਮਾ, ਐਸ.ਡੀ.ਐਮ.ਡੇਰਾਬਸੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਇੱਕ ਹਲਕਾ ਡੇਰਾਬੱਸੀ ਪਟਿਆਲਾ ਲੋਕ ਸਭਾ ਹਲਕੇ ਦਾ ਹਿੱਸਾ ਹੈ। ਖਰੜ ਹਲਕੇ ਚ 274014 ਵੋਟਰ, ਐਸ ਏ ਐਸ ਨਗਰ ਹਲਕੇ ਚ 227953 ਵੋਟਰ ਅਤੇ ਡੇਰਾਬੱਸੀ ਹਲਕੇ ਚ 288532 ਵੋਟਰ ਹਨ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal