Follow us

26/07/2026 2:31 am

Search
Close this search box.
Home » News In Punjabi » ਸੰਸਾਰ » ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ ਵਿਖੇ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਨਾਲ ਕੀਤੀ ਮੁਲਾਕਾਤ

ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਨੇਡਾ ਵਿਖੇ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ

ਮੋਹਾਲੀ:  ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਇਹਨਾਂ ਦਿਨੀ ਨਿੱਜੀ ਦੌਰੇ ਉੱਤੇ ਕੈਨੇਡਾ ਵਿੱਚ ਹਨ। ਇਸ ਦੌਰਾਨ ਉਹਨਾਂ ਨੇ ਮੋਹਾਲੀ ਦੇ ਵਸਨੀਕ ਅਤੇ ਕੈਨੇਡਾ ਦੇ ਓਂਟੈਰੀਓ ਸੂਬੇ ਵਿੱਚ ਮਿਸੀਸਾਗਾ ਮਾਲਟਨ ਤੋਂ ਐਮਪੀਪੀ ਦੀਪਕ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਐਮਪੀਪੀ ਦੀਪਕ ਆਨੰਦ ਵੱਲੋਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਪੂਰੀ ਗਰਮ ਜੋਸ਼ੀ ਨਾਲ ਆਪਣੇ ਦਫਤਰ ਵਿੱਚ ਸਵਾਗਤ ਕੀਤਾ ਗਿਆ।

ਇਸ ਮਿਲਣੀ ਬਾਰੇ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਹਨਾਂ ਨੇ ਐਮਪੀਪੀ ਦੀਪਕ ਆਨੰਦ ਨਾਲ ਖਾਸ ਤੌਰ ਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਕਨੇਡਾ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ। ਉਹਨਾਂ ਕਿਹਾ ਕਿ ਕੈਨੇਡਾ ਦੇ ਨਵੇਂ ਨਿਯਮਾਂ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਕੈਨੇਡਾ ਵੱਲ ਰੁਝਾਨ ਘਟਿਆ ਹੈ। ਇਸ ਦੇ ਨਾਲ ਨਾਲ ਕੈਨੇਡਾ ਵਿੱਚ ਆ ਚੁੱਕੇ ਨੌਜਵਾਨ ਵੀ ਵਿੱਤੀ ਸੰਕਟ ਵਿੱਚ ਫਸਦੇ ਜਾ ਰਹੇ ਹਨ ਹਨ। ਹੁਣ ਐਮਪੀਪੀ ਦੀਪਕ ਆਨੰਦ ਨੂੰ ਬੇਨਤੀ ਕੀਤੀ ਉਹ ਕੈਨੇਡਾ ਸਰਕਾਰ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕਣ ਕਿਉਂਕਿ ਉਹ ਖੁਦ ਵੀ ਪੰਜਾਬ ਦੇ ਹਨ ਅਤੇ ਪੰਜਾਬੀਆਂ ਦੀ ਦੁੱਖ-ਤਕਲੀਫ ਨੂੰ ਭਲੀ ਭਾਂਤ ਸਮਝਦੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal