Follow us

26/07/2026 4:49 am

Search
Close this search box.
Home » News In Punjabi » ਚੰਡੀਗੜ੍ਹ » Mohali ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ ਰਿਲੀਵ

Mohali ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ ਰਿਲੀਵ

PCS ਅਧਿਕਾਰੀ ਸਂਦੀਪ ਸਿੰਘ ਗੜ੍ਹਾ ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਨਿਯੁਕਤ

DPB: ਪੰਜਾਬ ਸਰਕਾਰ ਵੱਲੋਂ 5 ਮਾਰਚ 2026 ਨੂੰ “ਕੇ. ਏ. ਪੀ. ਸਿੰਹਾ, ਮੁੱਖ ਸਕੱਤਰ, ਪੰਜਾਬ ਸਰਕਾਰ” ਵੱਲੋਂ ਕੀਤੇ ਹੁਕਮਾਂ ਅਨੁਸਾਰ“ਸਂਦੀਪ ਸਿੰਘ ਗੜ੍ਹਾ, PCS (2012)” ਨੂੰ ਮਿਊਂਸਪਲ ਕਾਰਪੋਰੇਸ਼ਨ, ਐਸ.ਏ.ਐਸ. ਨਗਰ (ਮੋਹਾਲੀ) ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੜ੍ਹਾ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਜੋਇੰਟ ਪ੍ਰਿੰਸੀਪਲ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਉਨ੍ਹਾਂ ਕੋਲ ਇਨਫਰਮੇਸ਼ਨ ਐਂਡ ਪਬਲਿਕ ਰਿਲੇਸ਼ਨਜ਼ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਵੀ ਸੀ।

ਪਰਸੋਨਲ ਵਿਭਾਗ (ਆਈ.ਏ.ਐਸ. ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ“ਸਂਦੀਪ ਸਿੰਘ ਗੜ੍ਹਾ”ਦੀਆਂ ਸੇਵਾਵਾਂ ਨੂੰ ਲੋਕਲ ਗਵਰਨਮੈਂਟ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸ ਹੁਕਮ ਅਨੁਸਾਰ “ਪਰਮਿੰਦਰ ਪਾਲ ਸਿੰਘ, IAS (2016)”ਨੂੰ ਉਨ੍ਹਾਂ ਦੀ ਮੌਜੂਦਾ ਜ਼ਿੰਮੇਵਾਰੀਆਂ ਤੋਂ ਰਿਲੀਵ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਗਲੇ ਹੁਕਮਾਂ ਲਈ ਸਕੱਤਰ, ਪਰਸੋਨਲ ਵਿਭਾਗ ਕੋਲ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

Click & Read 👉  Garbage Problem: ਅਸਥਾਈ ਡੰਪਿੰਗ ਗਰਾਊਂਡ ਕੂੜੇ ਦੇ ਨਿਪਟਾਰੇ ਵੱਲ ਇੱਕ ਮਹੱਤਵਪੂਰਨ ਕਦਮ : ਮੇਅਰ

 

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal