Follow us

23/07/2026 2:06 am

Search
Close this search box.
Home » News In Punjabi » ਚੰਡੀਗੜ੍ਹ » Mohali: ਫੇਜ਼-1 ਮੋਹਾਲੀ ਵਿੱਚ ਖੂਨਦਾਨ ਕੈਂਪ, ਆਭਾ ਬੰਸਲ ਨੇ ਲੋਕਾਂ ਨੂੰ ਖੂਨਦਾਨ ਲਈ ਕੀਤਾ ਪ੍ਰੇਰਿਤ

Mohali: ਫੇਜ਼-1 ਮੋਹਾਲੀ ਵਿੱਚ ਖੂਨਦਾਨ ਕੈਂਪ, ਆਭਾ ਬੰਸਲ ਨੇ ਲੋਕਾਂ ਨੂੰ ਖੂਨਦਾਨ ਲਈ ਕੀਤਾ ਪ੍ਰੇਰਿਤ

ਫੇਜ਼-1 ਮੋਹਾਲੀ ਵਿੱਚ ਖੂਨਦਾਨ ਕੈਂਪ, ਆਭਾ ਬੰਸਲ ਨੇ ਲੋਕਾਂ ਨੂੰ ਖੂਨਦਾਨ ਲਈ ਕੀਤਾ ਪ੍ਰੇਰਿਤ

Mohali Blood Donation Camp: BJP Leader Abha Bansal Encourages Citizens to Donate Blood at Phase-1 Shiv Mandir

ਮੋਹਾਲੀ: ਭਾਰਤ ਵਿਕਾਸ ਪਰੀਸ਼ਦ ਵੱਲੋਂ ਫੇਜ਼-1 ਸਥਿਤ ਸ਼੍ਰੀ ਸ਼ਿਵ ਮੰਦਰ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਅਤੇ ਸਮਾਜ ਸੇਵੀਆਂ ਨੇ ਭਾਗ ਲੈ ਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਸ਼੍ਰੀਮਤੀ ਆਭਾ ਬੰਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪਰੀਸ਼ਦ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਆਭਾ ਬੰਸਲ ਨੇ ਕਿਹਾ ਕਿ “ਖੂਨਦਾਨ ਇੱਕ ਅਜਿਹਾ ਮਹਾਨ ਦਾਨ ਹੈ ਜੋ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ ’ਤੇ ਖੂਨਦਾਨ ਕਰਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।”

ਉਨ੍ਹਾਂ ਭਾਰਤ ਵਿਕਾਸ ਪਰੀਸ਼ਦ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨਾ ਸਿਰਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਐਮਰਜੈਂਸੀ ਹਾਲਾਤਾਂ ਵਿੱਚ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਖੂਨਦਾਨ ਕੈਂਪ ਦੌਰਾਨ ਸਵੈਸੇਵਕਾਂ ਅਤੇ ਸਮਾਜ ਸੇਵੀਆਂ ਨੇ ਵੀ ਵਧ-ਚੜ੍ਹ ਕੇ ਸਹਿਯੋਗ ਦਿੱਤਾ ਅਤੇ ਇਸ ਮਨੁੱਖਤਾ ਭਲਾਈ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।

Also read: ਵਾਰਡ 39 ਤੋਂ ਜਿੱਤ ਮਗਰੋਂ ਕੌਂਸਲਰ ਸ਼ਰਨਜੀਤ ਕੌਰ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ੁਕਰਾਨਾ ਸਮਾਗਮ

Also read: 67,563 Govt Jobs in Four Years, 523 More Appointments in Health Dept: CM Mann

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal