ਮੋਹਾਲੀ: ਸੀ. ਐਮ ਯੋਗੀ ਆਦਿੱਤਯਨਾਥ ਆਉਣ ਵਾਲੀ 30 ਮਈ ਦਿਨ ਵੀਰਵਾਰ ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਸੱਕਦੇ ਹਨ।
ਇਹ ਜਾਣਕਾਰੀ ਭਾਜਪਾ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੀ.ਐਮ ਯੋਗੀ ਆਦਿੱਤਯਨਾਥ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਰੈਲੀ ਕਰਨ ਨਾਲ ਭਾਜਪਾ ਨੂੰ ਮਜਬੂਤੀ ਮਿਲੇਗੀ ਅਤੇ ਇਹ ਰੈਲੀ ਡਾਕਟਰ ਸੁਭਾਸ਼ ਸ਼ਰਮਾ ਦੀ ਜਿੱਤ ਨੂੰ ਯਕੀਨੀ ਬਣਾਵੇਗੀ।
ਉਹਨਾਂ ਕਿਹਾ ਕਿ ਯੋਗੀ ਆਦਿੱਤਯਨਾਥ ਨੂੰ ਸੁਣਨ ਲਈ ਹਲਕੇ ਦੇ ਲੋਕ ਬੇਤਾਬ ਹਨ। ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਯੋਗੀ ਆਦਿੱਤਯਨਾਥ ਦੀ ਮੋਹਾਲੀ ਵਿੱਚ ਰੈਲੀ ਨੂੰ ਸਫਲ ਬਣਾਉਣ ਲਈ ਬੂਥ ਪੱਧਰ ਤੇ ਵਰਕਰਾਂ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
