Follow us

26/07/2026 4:42 am

Search
Close this search box.
Home » Uncategorized » Mosewala ਮੁਸੇਵਾਲਾ ਦੇ ਮਾਪਿਆਂ ਨੇ ਮਾਨਸਾ ਐਸ ਐਸ ਪੀ ਦਫਤਰ ਮੂਹਰੇ ਲਾਇਆ ਧਰਨਾ

Mosewala ਮੁਸੇਵਾਲਾ ਦੇ ਮਾਪਿਆਂ ਨੇ ਮਾਨਸਾ ਐਸ ਐਸ ਪੀ ਦਫਤਰ ਮੂਹਰੇ ਲਾਇਆ ਧਰਨਾ

ਮੁਸੇਵਾਲਾ Mosewala ਦੇ ਮਾਪਿਆਂ ਨੇ ਮਾਨਸਾ ਐਸ ਐਸ ਪੀ ਦਫਤਰ ਮੂਹਰੇ ਲਾਇਆ ਧਰਨਾ protest 

DPB, Mohali, 11 ਫਰਵਰੀ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ Mosewala ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫਤਰ ਦੇ ਬਾਹਰ ਰੋਸ ਧਰਨਾ protest ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਤਲ Murder ਮਾਮਲੇ ਵਿੱਚ ਇਨਸਾਫ ਨਹੀਂ ਮਿਲ ਰਿਹਾ।

ਇਸ ਮੌਕੇ ਮੁਸੇਵਾਲਾ Mosewala ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੰਜ ਦਿਨ ਪਹਿਲਾਂ ਪੁਲੀਸ ਨੂੰ ਇੱਕ ਦਰਖਾਸਤ ਦਿੱਤੀ ਸੀ, ਪਰ ਅਜੇ ਤੱਕ ਉਸ ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਉਹਨਾਂ ਪੁਲੀਸ ਪ੍ਰਸ਼ਾਸਨ ਤੇ ਸਵਾਲ ਚੁੱਕਦਿਆਂ ਇਲਜ਼ਾਮ ਲਗਾਇਆ ਕਿ ਪੁਲੀਸ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਹੈ, ਜਿਸ ਕਾਰਨ ਕਤਲ ਮਾਮਲੇ ਦੀ ਜਾਂਚ ਨੂੰ ਸਹੀ ਦਿਸ਼ਾ ਵਿੱਚ ਨਹੀਂ ਲਿਜਾਇਆ ਜਾ ਰਿਹਾ। ਮੂਸੇਵਾਲਾ Mosewala ਦੇ ਪਿਤਾ ਨੇ ਸਰਕਾਰ ਅਤੇ ਪੁਲੀਸ ਵੱਲੋਂ ਗੈਂਗਸਟਰਾਂ gangesters ਖਿਲਾਫ ਚਲਾਈ ਜਾ ਰਹੀ ਮੁਹਿੰਮ ਦੀ ਕਾਰਗੁਜ਼ਾਰੀ ਤੇ ਵੀ ਸ਼ੰਕਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਸਟਰਮਾਈਂਡ ਅਜੇ ਵੀ ਪੁਲੀਸ ਦੀ ਪਹੁੰਚ ਤੋਂ ਬਾਹਰ ਹਨ ਜਾਂ ਉਨ੍ਹਾਂ ਨੂੰ ਲੋੜੀਂਦੀ ਸਜ਼ਾ ਨਹੀਂ ਮਿਲ ਰਹੀ।

ਧਰਨੇ ਦੌਰਾਨ ਮਾਤਾ ਚਰਨ ਕੌਰ ਅਤੇ ਬਲਕੌਰ ਸਿੰਘ ਨੇ ਕਿਹਾ ਕਿ ਉਹ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੁਲੀਸ ਉਨ੍ਹਾਂ ਦੀ ਦਰਖਾਸਤ ਤੇ ਕਾਰਵਾਈ ਨਹੀਂ ਕਰਦੀ ਅਤੇ ਗੈਂਗਸਟਰਾਂ Gangasters ਵਿਰੁੱਧ ਸਖਤ ਕਦਮ ਨਹੀਂ ਚੁੱਕਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal