ਖਰੜ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਦੀ ਗਤੀ ਨੂੰ ਹੋਰ ਅੱਗੇ ਲੈ ਕੇ ਜਾਂਦੇ ਹੋਏ ਖਰੜ ਵਿਧਾਨ ਸਭਾ ਹਲਕਾ ਦੇ ਵੱਖ ਵੱਖ ਪਿੰਡਾਂ ਮਾਜਰੀ, ਬੁਥਗੜ੍ਹ, ਬੜੌਦੀ, ਫਾਂਟਵਾਂ, ਬਜੀਦਪੁਰ ਅਤੇ ਮਾਨਕਪੁਰ ਸ਼ਰੀਫ ਨੂੰ ਆਪਣੇ ਸੰਸਦੀ ਕੋਟੇ ਵਿੱਚੋਂ 16.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।
ਇਸ ਮੌਕੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਵਿਕਾਸ ਦੇ ਹੱਕ ਵਿੱਚ ਰਹੀ ਹੈ ਅਤੇ ਪੰਜਾਬ ਤੇ ਦੇਸ਼ ਦਾ ਵਿਕਾਸ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ।
ਇਸ ਦੌਰਾਨ ਉਨ੍ਹਾਂ ਨੇ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੀ ਘੇਰਿਆ, ਜਿਸ ਕਾਰਨ ਆਮ ਲੋਕਾਂ ਲਈ ਆਪਣੇ ਘਰ ਦਾ ਬਜਟ ਚਲਾਉਣਾ ਔਖਾ ਹੋ ਗਿਆ ਹੈ।
ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਧਾਨ ਜ਼ਿਲ੍ਹਾ ਕਾਂਗਰਸ ਐਸ.ਏ.ਐਸ.ਨਗਰ ਰਣਜੀਤ ਸਿੰਘ ਪਡਿਆਲਾ, ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਮਦਨ ਸਿੰਘ ਸਰਪੰਚ ਤੇ ਪ੍ਰਧਾਨ ਬਲਾਕ ਕਾਂਗਰਸ, ਸਕੱਤਰ ਪੰਜਾਬ ਕਾਂਗਰਸ ਰਾਕੇਸ਼ ਕਾਲੀਆ, ਰਾਣਾ ਕੁਸ਼ਲਪਾਲ, ਗੁਰਸੇਵਕ ਸਰਪੰਚ, ਰਣਜੀਤ ਸਿੰਘ ਨੰਗਰੀਆਂ, ਹੰਸ ਰਾਜ ਬੂਥਗੜ੍ਹ, ਨਵੀਨ ਬਾਂਸਲ ਆਦਿ ਹਾਜ਼ਰ ਸਨ। , ਬਾਬਾ ਰਾਮ ਸਿੰਘ ਸੰਦੀਪ ਸਿੰਘ ਸਰਪੰਚ, ਅਜੀਤ ਸਿੰਘ ਬੂਥਗੜ੍ਹ ਸਰਪੰਚ, ਰਮਾ ਕਾਂਤ ਕਾਲੀਆ ਕੌਂਸਲਰ, ਅਜੀਤ ਸਿੰਘ ਭਾਗੋਨੀਆ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਆਦਿ ਹਾਜ਼ਰ ਸਨ।