Follow us

03/03/2024 6:33 pm

Download Our App

Home » News In Punjabi » ਚੰਡੀਗੜ੍ਹ » ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਾਰਡ ਨੰਬਰ 18 ਵਿੱਚ ਵਿਕਾਸ ਕਾਰਜਾਂ ਲਈ ਸੌਂਪੀ 5 ਲੱਖ ਰੁਪਏ ਦੀ ਗਰਾਂਟ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਾਰਡ ਨੰਬਰ 18 ਵਿੱਚ ਵਿਕਾਸ ਕਾਰਜਾਂ ਲਈ ਸੌਂਪੀ 5 ਲੱਖ ਰੁਪਏ ਦੀ ਗਰਾਂਟ

ਮਟੌਰ ਵਿੱਚ ਵੀ ਜਨ ਸਭਾ ਨੂੰ ਸੰਬੋਧਨ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਦੀ ਰਫਤਾਰ ਨੂੰ ਅੱਗੇ ਵਧਾਉਂਦੇ ਹੋਏ ਵਾਰਡ ਨੰ.18 ਸਥਿਤ ਐਮ.ਆਈ.ਜੀ ਸੁਪਰ ਹਾਊਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਇਸ ਤੋਂ ਇਲਾਵਾ, ਉਨ੍ਹਾਂ ਮਟੌਰ ਵਿਖੇ ਜਨ ਸਭਾ ਨੂੰ ਵੀ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣੀਆਂ ਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਇਲਾਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਵਿਕਾਸ ਦੇ ਹੱਕ ਵਿੱਚ ਰਹੀ ਹੈ ਅਤੇ ਪਾਰਟੀ ਦੀਆਂ ਸਰਕਾਰਾਂ ਦੌਰਾਨ ਦੇਸ਼ ਤੇ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ।

ਇਸ ਦੌਰਾਨ ਉਨ੍ਹਾਂ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਘੇਰਿਆ। ਸੰਸਦ ਮੈਂਬਰ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਜਿਸ ਦਿਸ਼ਾ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।

ਜਿੱਥੇ ਹੋਰਨਾਂ ਤੋਂ ਇਲਾਵਾ, ਨਰਿੰਦਰ ਕੁਮਾਰ ਵਤਸ ਪ੍ਰਧਾਨ, ਜਸਪ੍ਰੀਤ ਸਿੰਘ ਗਿੱਲ ਕੌਂਸਲਰ ਅਤੇ ਪ੍ਰਧਾਨ ਸ਼ਹਿਰੀ ਕਾਂਗਰਸ ਮੁਹਾਲੀ, ਪ੍ਰਮੋਦ ਮਿੱਤਰਾ ਕੌਂਸਲਰ, ਕੁਲਵੰਤ ਸਿੰਘ ਕਲੇਰ ਕੌਂਸਲਰ, ਮਨਜੋਤ ਸਿੰਘ ਸੀਨੀਅਰ ਕਾਂਗਰਸੀ ਆਗੂ, ਬਖਸ਼ੀਸ਼ ਸਿੰਘ, ਜਸਪਾਲ ਸਿੰਘ, ਡਾ: ਮਨਜਿੰਦਰ ਕੌਰ, ਦਿਵੰਤੀ, ਰਣਦੀਪ ਸਿੰਘ, ਪਰਮ ਬੈਦਵਾਨ, ਜਤਿੰਦਰ ਬਾਂਸਲ, ਗੁਰਜੀਤ ਮਟੌਰ, ਅਜੀਤ ਸਿੰਘ, ਗੁਰਮੇਲ ਸਿੰਘ ਠੇਕੇਦਾਰ, ਹਰਪਾਲ ਸਿੰਘ ਸੋਢੀ, ਬਲਦੇਵ ਸਿੰਘ ਚਹਿਲ ਆਦਿ ਹਾਜ਼ਰ ਸਨ|

dawn punjab
Author: dawn punjab

Leave a Comment

RELATED LATEST NEWS