Follow us

06/10/2024 2:41 pm

Search
Close this search box.
Home » News In Punjabi » ਚੰਡੀਗੜ੍ਹ » MP ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗਿਰਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਖਿੱਚੋਤਾਣ

MP ਰਵਨੀਤ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗਿਰਫਤਾਰ, ਕਾਂਗਰਸੀਆਂ ਤੇ ਪੁਲਿਸ ਵਿਚਾਲੇ ਖਿੱਚੋਤਾਣ

ਚੰਡੀਗੜ੍ਹ :

ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ।

MP ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੇਣਗੇ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਮਰਥਕ DC ਦਫ਼ਤਰ ਦੇ ਬਾਹਰ ਇਕੱਠੇ ਹੋ ਗਏ।

ਰਵਨੀਤ ਬਿੱਟੂ ਦੇ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਖਿਚੋਤਾਣ ਹੋਈ।

ਪੁਲਿਸ ਦੇ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਉਨ੍ਹਾਂ ਵਿਚਕਾਰ ਹੱਥੋਪਾਈ ਹੋ ਗਈ। ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀ ਪੱਗ ਵੀ ਉਤਰ ਗਈ।

MP ਰਵਨੀਤ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal