Follow us

14/03/2025 12:00 pm

Search
Close this search box.
Home » News In Punjabi » ਚੰਡੀਗੜ੍ਹ » ਕੌਮੀ ਲੋਕ ਅਦਾਲਤ: 403 ਬੈਂਚਾਂ ਨੇ ਕੀਤੀ 3.55 ਲੱਖ ਕੇਸਾਂ ਦੀ ਸੁਣਵਾਈ

ਕੌਮੀ ਲੋਕ ਅਦਾਲਤ: 403 ਬੈਂਚਾਂ ਨੇ ਕੀਤੀ 3.55 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ :

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 403  ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸ੍ਰੀ ਮਨਜਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਰੋਪੜ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। 

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। 

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। 

 ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

dawn punjab
Author: dawn punjab

Leave a Comment

RELATED LATEST NEWS

Top Headlines

Live Cricket

Rashifal