Follow us

26/07/2026 11:32 pm

Search
Close this search box.
Home » News In Punjabi » ਚੰਡੀਗੜ੍ਹ » 9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

9 ਦਸੰਬਰ 2023 ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਐਸ.ਏ.ਐਸ ਨਗਰ :
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸ. ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਰਾਸ਼ਟਰੀ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।


ਇਸ ਮੌਕੇ ਤੇ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

dawn punjab
Author: dawn punjab

Leave a Comment

RELATED LATEST NEWS

Top Headlines

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ

Live Cricket

Rashifal