ਐਸ.ਏ.ਐਸ.ਨਗਰ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਮੁੱਹਈਆ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ।
ਇਹ ਸਿਖਲਾਈ ਮਿਤੀ 06 ਨਵੰਬਰ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀਂ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।
ਇਸ ਸਿਖਲਾਈ ਲਈ ਜਨਰਲ ਜਾਤੀ ਦੇ ਯੋਗ ਉਮੀਦਵਾਰਾਂ ਲਈ 1000/- ਰੁਪਏ ਦੀ ਫੀਸ ਅਤੇ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਲਈ 750/- ਰੁਪਏ ਦੀ ਫੀਸ ਰੱਖੀ ਗਈ ਹੈ।
ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜ਼ਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।
